14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਮਾਜ ਸੇਵੀ ਕਿਰਨ ਮਹੰਤ ਵਲੋਂ ਲੋੜਵੰਦ ਮਜ਼ਦੂਰ ਦੀ ਬੇਟੀ ਦੇ ਵਿਆਹ ਲਈ ਸਾਰਾ ਸਾਮਾਨ ਭੇਟ <br/>

ਅਜੀਤ ਡੈਸਕ 07-06-2026
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਇਲਾਕੇ ਦੇ ਉੱਘੇ ਸਮਾਜ ਸੇਵੀ ਕਿਰਨ ਮਹੰਤ ਹਠੂਰ ਵਾਲਿਆਂ ਵਲੋਂ ਮਨੁੱਖਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਪੰਡੋਰੀ ਦੇ ਰਹਿਣ ਵਾਲੇ ਲੋੜਵੰਦ ਮਜ਼ਦੂਰ ਮੋਹਣ ਸਿੰਘ ਦੀ ਲੜਕੀ ਦੇ ਵਿਆਹ ਦੇ ਸ਼ੁੱਭ ਅਵਸਰ 'ਤੇ ਆਪਣੀ ਨੇਕ ਕਮਾਈ ਵਿਚੋਂ ਘਰੇਲੂ ਵਰਤੋਂ ਦਾ ਸਾਰਾ ਜ਼ਰੂਰੀ ਸਮਾਨ ਤੋਹਫ਼ੇ ਵਜੋਂ ਭੇਟ ਕਰ ਕੇ ਇਕ ਬਹੁਤ ਹੀ ਸ਼ਲਾਘਾਯੋਗ ਅਤੇ ਮਿਸਾਲੀ ਕਾਰਜ ਕੀਤਾ ਗਿਆ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਇਸ ਪਰਿਵਾਰ ਦੀ ਆਰਥਿਕ ਹਾਲਤ ਬੇਹੱਦ ਕਮਜ਼ੋਰ ਹੈ, ਜਿਸ ਬਾਰੇ ਪਤਾ ਲੱਗਦਿਆਂ ਸਮਾਜ ਸੇਵੀ ਕਿਰਨ ਮਹੰਤ ਵਿਸ਼ੇਸ਼ ਤੌਰ 'ਤੇ ਪਿੰਡ ਪੰਡੋਰੀ ਵਿਖੇ ਪਹੁੰਚੇ ਅਤੇ ਉਨ੍ਹਾਂ ਵਲੋਂ ਲੜਕੀ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਇੱਕ ਸੁੰਦਰ ਪੇਟੀ, ਪੇਟੀਬੈੱਡ, ਕੁਰਸੀਆਂ, ਅਲਮਾਰੀ ਅਤੇ ਡਰੈਸਿੰਗ ਟੇਬਲ ਆਦਿ ਘਰ ਦਾ ਸਾਰਾ ਕੀਮਤੀ ਸਮਾਨ ਦਿੱਤਾ ਗਿਆ ਹੈ | ਉਨ੍ਹਾਂ ਗ੍ਰਾਮ ਪੰਚਾਇਤ ਵਲੋਂ ਧੰਨਵਾਦ ਕੀਤਾ | ਨੌਜਵਾਨ ਆਗੂ ਹਨੀ ਪਾਸੀ ਨੇ ਦੱਸਿਆ ਕਿ ਸਮਾਜ ਸੇਵੀ ਕਿਰਨ ਮਹੰਤ ਨੇ ਆਪਣਾ ਸਮੁੱਚਾ ਜੀਵਨ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਦੇ ਖੇਤਰ ਨੂੰ ਸਮਰਪਿਤ ਕੀਤਾ ਹੋਇਆ ਹੈ ਅਤੇ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਅਨਾਜ ਮੰਡੀ ਮਹਿਲ ਕਲਾਂ ਵਿਖੇ ਬਹੁਤ ਹੀ ਸ਼ਾਨੋ ਸ਼ੌਕਤ ਅਤੇ ਧੂਮਧਾਮ ਨਾਲ ਕਰਵਾਏ ਗਏ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਦਲ-ਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਕਰਵਾਇਆ ਗਿਆ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਦੀ ਸਮੁੱਚੇ ਇਲਾਕਾ ਨਿਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਯੂਥ ਆਗੂ ਅਰੁਣ ਕੁਮਾਰ ਬਾਂਸਲ, ਕਾਂਗਰਸੀ ਆਗੂ ਅਮਰਜੀਤ ਸਿੰਘ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਪੰਚਾਇਤ ਮੈਂਬਰ ਦਰਸ਼ਨ ਸਿੰਘ, ਬਲਜਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜੇਕਰ ਕੇਵਲ ਸਿੰਘ ਢਿੱਲੋਂ ਨੇ ਇਕ ਹਫ਼ਤੇ ਅੰਦਰ ਜਨਤਕ ਤੌਰ 'ਤੇ ਮੁਆਫ਼ੀ ਨਾ ਮੰਗੀ ਤਾਂ ਲਿਆ ਜਾਵੇਗਾ ਤਿੱਖੇ ਐਕਸ਼ਨ ਦਾ ਫੈ... ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਵਲੋਂ ਐਡਵਾਂਸ ਬੰਨ੍ਹਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।