14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਰਿਵਾਰਿਕ ਮੈਂਬਰਾਂ ਨੇ ਕੌਂਸਲਰ ਗੁਰਮੀਤ ਸਿੰਘ ਰੋੜ 'ਤੇ ਹੋਏ ਝੂਠੇ ਪਰਚੇ ਨੂੰ ਰੱਦ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਅੱਗੇ ਲਾਈ ਗੁਹਾਰ

ਅਜੀਤ ਡੈਸਕ 07-06-2026
ਤਪਾ ਮੰਡੀ, 6 ਜੂਨ (ਪ੍ਰਵੀਨ ਗਰਗ)-ਪਿਛਲੇ ਦਿਨੀਂ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਵਾਰਡ ਨੰਬਰ 8 'ਚ ਦੋ ਧਿਰਾਂ 'ਚ ਹੋਈ ਲੜਾਈ ਦੇ ਮਾਮਲੇ 'ਚ ਕੌਂਸਲਰ ਗੁਰਮੀਤ ਸਿੰਘ ਰੋੜ ਨੂੰ ਪੁਲਿਸ ਵਲੋਂ ਨਾਮਜ਼ਦ ਕਰ ਕੇ ਜੇਲ੍ਹ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਇਲਾਕੇ ਅੰਦਰ ਇਸ ਗੱਲ ਦੀ ਖ਼ੂਬ ਚਰਚਾ ਚੱਲ ਰਹੀ ਹੈ ਕਿ ਬਿਨਾਂ ਕੋਈ ਪੜਤਾਲ ਕੀਤੇ ਇਕ ਬੇਗੁਨਾਹ ਵਿਅਕਤੀ ਨੂੰ ਜੇਲ੍ਹ ਭੇਜਣਾ ਕਿੱਥੋਂ ਦਾ ਇਨਸਾਫ਼ ਹੈ, ਜਦ ਕਿ ਅਸਲ ਦੋਸ਼ੀ ਬਾਹਰ ਘੁੰਮ ਰਹੇ ਹਨ | ਉੱਥੇ ਇਸ ਮਾਮਲੇ ਨੂੰ ਲੈ ਕੇ ਅੱਜ ਇਕ ਨਵਾਂ ਮੋੜ ਸਾਹਮਣੇ ਆਇਆ ਜਦੋਂ ਸੋਸ਼ਲ ਮੀਡੀਆ 'ਤੇ ਚੱਲ ਰਹੀ ਇਕ ਵੀਡੀਓ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਕੌਂਸਲਰ ਗੁਰਮੀਤ ਸਿੰਘ ਰੋੜ ਦੀ ਪਤਨੀ ਸਿਮਰਪ੍ਰੀਤ ਕੌਰ ਅਤੇ ਹੋਰ ਪਤਵੰਤਿਆਂ ਨੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀ ਵੀਡੀਓ ਬਿਲਕੁਲ ਝੂਠੀ ਹੈ, ਜਿਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਦੀ ਅਸਲ ਸਚਾਈ ਕੁੱਝ ਹੋਰ ਹੀ ਹੈ | ਉਨ੍ਹਾਂ ਦੱਸਿਆ ਕਿ ਜਦੋਂ ਇਹ ਲੜਾਈ ਹੋਈ ਸੀ, ਉਦੋਂ ਉਸ ਦਾ ਪਤੀ ਤਹਿਸੀਲ ਕੰਪਲੈਕਸ ਤਪਾ ਵਿਖੇ ਮੌਜੂਦ ਸੀ | ਉਨ੍ਹਾਂ ਅਸਲ ਵੀਡੀਓ ਦਾ ਸੱਚ ਦੱਸਦੇ ਹੋਏ ਕਿਹਾ ਕਿ ਗੱਡੀ ਵਿਚ ਮੌਜੂਦ ਵਿਅਕਤੀਆਂ ਨਾਲ ਮੁੱਦਈ ਧਿਰ ਵਲੋਂ ਹੀ ਕੁੱਟਮਾਰ ਕਰਨ ਦੀ ਪਹਿਲ ਕੀਤੀ ਗਈ ਸੀ, ਜਦ ਉਕਤ ਵਿਅਕਤੀਆਂ ਨੇ ਕੁੱਟਮਾਰ ਤੋਂ ਬਚਣ ਲਈ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਅੱਗਿਓਾ ਫਿਰ ਮੁੱਦਈ ਧਿਰ ਦੇ ਵਿਅਕਤੀਆਂ ਨੇ ਕਾਰ ਲਗਾ ਕੇ ਗੱਡੀ ਨੂੰ ਘੇਰ ਲਿਆ ਤੇ ਕੁੱਟਮਾਰ ਕਰਨੀ ਚਾਹੀ, ਜਿਸ ਦੇ ਡਰੋਂ ਉਕਤ ਵਿਅਕਤੀਆਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਕੁੱਝ ਇਲੈਕਟੋ੍ਰਨਿਕ ਮੀਡੀਆ ਦੇ ਨੁਮਾਇੰਦਿਆਂ ਵਲੋਂ ਹੋਰ ਹੀ ਢੰਗ ਨਾਲ ਪੇਸ਼ ਕੀਤਾ ਗਿਆ | ਉਨ੍ਹਾਂ ਇਹ ਦੱਸਿਆ ਕਿ ਅਸਲ ਵੀਡੀਓ ਦੇਖਣ 'ਤੇ ਪਤਾ ਲੱਗ ਰਿਹਾ ਹੈ ਕਿ ਸੋਸ਼ਲ ਮੀਡੀਆ ਦੇ ਚੱਲ ਰਹੀ ਵੀਡੀਓ ਦੀ ਕਿੰਨੀ ਕੁ ਸਚਾਈ ਹੈ | ਉਨ੍ਹਾਂ ਇਹ ਵੀ ਆਖਿਆ ਕਿ ਵੀਡੀਓ ਦੇਖਣ 'ਤੇ ਇਹ ਵੀ ਪਤਾ ਲੱਗਦਾ ਹੈ ਕਿ ਇਸ ਲੜਾਈ ਵਿਚ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਵਿਅਕਤੀ ਮੌਜੂਦ ਨਹੀਂ ਹੈ | ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਅੱਗੇ ਗੁਹਾਰ ਲਾਉਂਦਿਆਂ ਕਿਹਾ ਕਿ ਅਸਲ ਵੀਡੀਓ ਦੀ ਜਾਂਚ ਕਰ ਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੀਤਾ ਜਾਵੇ ਤਾਂ ਜੋ ਅਸਲ ਦੋਸ਼ੀਆਂ ਨੂੰ ਵੀ ਸਜ਼ਾ ਮਿਲ ਸਕੇ | ਇਸ ਮੌਕੇ ਮਹਿੰਦਰ ਸਿੰਘ ਰੋੜ, ਗੋਗੀ ਮਹੰਤ, ਬੇਅੰਤ ਮਾਂਗਟ ਆਦਿ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸਸਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਅੰਨੇ੍ਹਵਾਹ ਲਾਠੀਚਾਰਜ ਦੀ ਸਖ਼ਤ ਨਿੰਦਾ <br/>... ਅਗਲੀ ਖ਼ਬਰ ਜੇਕਰ ਕੇਵਲ ਸਿੰਘ ਢਿੱਲੋਂ ਨੇ ਇਕ ਹਫ਼ਤੇ ਅੰਦਰ ਜਨਤਕ ਤੌਰ 'ਤੇ ਮੁਆਫ਼ੀ ਨਾ ਮੰਗੀ ਤਾਂ ਲਿਆ ਜਾਵੇਗਾ ਤਿੱਖੇ ਐਕਸ਼ਨ ਦਾ ਫੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।