14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਾਂਤਮਈ ਸੰਘਰਸ਼ ਕਰ ਰਹੇ ਅਪ੍ਰੈਂਟਿਸਸਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਅੰਨੇ੍ਹਵਾਹ ਲਾਠੀਚਾਰਜ ਦੀ ਸਖ਼ਤ ਨਿੰਦਾ <br/>

ਅਜੀਤ ਡੈਸਕ 07-06-2026
ਸ਼ਹਿਣਾ, 6 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ, ਬਲਾਕ ਸਕੱਤਰ ਜਰਨਲ ਰੁਪਿੰਦਰ ਸਿੰਘ ਭਿੰਦਾ ਟੱਲੇਵਾਲ, ਪ੍ਰਭਜੋਤ ਸਿੰਘ ਸਿੱਧੂ, ਡਾ: ਪਿ੍ਤਪਾਲ ਸਿੰਘ ਕੈਰੇ ਨੇ ਕਿਹਾ ਕਿ ਪਾਵਰਕਾਮ ਹੈਡ ਆਫ਼ਿਸ ਪਟਿਆਲਾ ਵਿਖੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਆਈ.ਟੀ.ਆਈ ਅਪ੍ਰੈਂਟਿਸਸਿਪ ਲਾਈਨਮੈਨਾਂ ਉੱਪਰ ਪੁਲਿਸ ਵਲੋਂ ਕੀਤੇ ਅੰਨੇ੍ਹਵਾਹ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ | ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਸਤਿਨਾਮ ਸਿੰਘ ਸੱਤੀ, ਕੁਲਵੰਤ ਸਿੰਘ ਚੂੰਘਾ, ਰਣਜੀਤ ਸਿੰਘ ਸਿੱਧੂ ਭੋਤਨਾ, ਰਮਨ ਸਿੰਘ ਵਪਾਰੀ, ਸਾਬਕਾ ਪੰਚ ਸਵਰਨਜੀਤ ਸਿੰਘ ਮਰੂੰਡੀ, ਹਰਜੀਤ ਸਿੰਘ ਖਹਿਰਾ, ਪੰਜਾਬ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਅਪ੍ਰੈਂਟਿਸਸਿਪ ਲਾਈਨਮੈਨਾਂ ਦੀ ਯੂਨੀਅਨ ਨਾਲ ਬਣਾਈਆਂ ਸਹਿਮਤੀਆਂ ਨੂੰ ਲਾਗੂ ਕਰਨ ਲਈ ਹੈਡ ਆਫ਼ਿਸ ਪਟਿਆਲਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਨੂੰ ਨਵੀਂ ਸੀ.ਆਰ.ਏ ਜਾਰੀ ਕਰ ਕੇ ਜਲਦੀ ਪੇਪਰ ਲੈ ਕੇ ਆਈ ਟੀ.ਆਈ.ਅਪ੍ਰੈਂਟਿਸਸਿਪ ਅਤੇ ਆਈ. ਟੀ.ਆਈ ਪਾਸ ਯੋਗਤਾ ਦੇ ਆਧਾਰ ਤੇ ਪਾਵਰਕਾਮ ਵਿਚ ਪੱਕੀ ਭਰਤੀ ਕਰਨ ਦਾ ਵਾਅਦਾ ਕੀਤਾ ਸੀ | ਆਗੂਆਂ ਨੇ ਦੱਸਿਆ ਕਿ ਬਿਜਲੀ ਨਿਗਮ ਅੰਦਰ ਹਜ਼ਾਰਾਂ ਦੀ ਗਿਣਤੀ ਵਿਚ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਯੋਗ ਨੌਜਵਾਨਾਂ ਨੂੰ ਭਰਤੀ ਕਰਨ ਦੀ ਥਾਂ ਤੇ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਨੌਜਵਾਨਾਂ ਉੱਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਇਸ਼ਾਰੇ 'ਤੇ ਅੰਨੇ੍ਹਵਾਹ ਲਾਠੀਚਾਰਜ ਕੀਤਾ ਗਿਆ | ਜੱਥੇਬੰਦੀ ਨੇ ਮੰਗ ਕੀਤੀ ਹੈ ਕਿ ਅਪ੍ਰੈਂਟਿਸਸ਼ਿਪ ਅਤੇ ਆਈ. ਟੀ.ਆਈ ਪਾਸ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਤੁਰੰਤ ਅਦਾਰੇ ਅੰਦਰ ਲਾਈਨਮੈਨ/ਸਹਾਇਕ ਲਾਈਨਮੈਨ ਭਰਤੀ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਜਾਨਾਂ ਗਵਾ ਕੇ ਲਗਾਤਾਰ ਸਪਲਾਈ ਚਾਲੂ ਰੱਖਣ ਲਈ ਦਬਾਅ ਹੇਠ ਕੰਮ ਕਰ ਰਹੇ ਬਿਜਲੀ ਮੁਲਾਜ਼ਮਾਂ ਨਾਲ ਹੋਣ ਵਾਲੇ ਹਾਦਸੇ ਘੱਟ ਹੋ ਸਕਦੇ ਅਤੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ ਸਕੇ | ਜੱਥੇਬੰਦੀ ਨੇ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਥਾਂ 'ਤੇ ਸਰਕਾਰ ਵਲੋਂ ਟਕਰਾਅ ਦੀ ਨੀਤੀ ਅਪਣਾਈ ਜਾਂਦੀ ਹੈ ਤਾਂ ਜੱਥੇਬੰਦੀ ਇਨ੍ਹਾਂ ਸਾਥੀਆਂ ਦੇ ਸੰਘਰਸ਼ ਵਿਚ ਪੰਜਾਬ ਪੱਧਰ 'ਤੇ ਹਰ ਤਰ੍ਹਾਂ ਦੇ ਸਹਿਯੋਗ ਕਰੇਗੀ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਆਪਣੀ ਹੋਵੇਗੀ |

ਪਿਛਲੀ ਖ਼ਬਰ ਸ਼ਰਧਾਲੂਆਂ ਦੀ ਬੱਸ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਹੋਈ ਰਵਾਨਾ <br/> ਅਗਲੀ ਖ਼ਬਰ ਪਰਿਵਾਰਿਕ ਮੈਂਬਰਾਂ ਨੇ ਕੌਂਸਲਰ ਗੁਰਮੀਤ ਸਿੰਘ ਰੋੜ 'ਤੇ ਹੋਏ ਝੂਠੇ ਪਰਚੇ ਨੂੰ ਰੱਦ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਅੱਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।