14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਐਸ.ਸੀ. ਸੰਗਠਨ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ <br/>

ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਡਿਪਾਰਟਮੈਂਟ ਵਲੋਂ ਸੰਗਠਨ ਦਾ ਪੂਰਨ ਤੌਰ 'ਤੇ ਨਿਰਮਾਣ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ ਇੰਚਾਰਜ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਅਤੇ ਕੋ-ਇੰਚਾਰਜ ਮਨੀ ਰਾਮ ਪਹੁੰਚੇ | ਜਾਣਕਾਰੀ ਦਿੰਦਿਆਂ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਦੱਸਿਆ ਕਿ ਪੰਜਾਬ ਵਿਚ ਐਸ.ਸੀ. ਡਿਪਾਰਟਮੈਂਟ ਵਲੋਂ ਪ੍ਰਦੇਸ਼ ਕਮੇਟੀ ਬਣਾਈ ਗਈ | ਜਿਸ ਵਿਚ ਵਾਈਸ ਚੇਅਰਮੈਨ, ਜਨ-ਸੈਕਟਰੀ, ਚੇਅਰਮੈਨ ਅਤੇ ਹੋਰ ਅਹੁਦੇਦਾਰੀਆਂ ਸਬੰਧੀ ਨਿਯੁਕਤੀ ਪੱਤਰ ਵੰਡੇ ਗਏ | ਇਸ ਸਮਾਗਮ ਵਿਚ 234 ਬਲਾਕ ਚੇਅਰਮੈਨਾਂ ਨੂੰ ਨਿਯੁਕਤੀ ਪੱਤਰਾਂ ਦੇ ਨਾਲ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੇ ਸੰਵਿਧਾਨ ਦੀਆਂ ਪੁਸਤਕਾਂ ਵੀ ਦਿੱਤਾ ਗਿਆ | ਨਿਯੁਕਤੀ ਪੱਤਰ ਦੇਣ ਮਗਰੋਂ ਸਾਰੇ ਅਹੁਦੇਦਾਰਾਂ ਨੂੰ ਸਪਤ ਦਿਵਾਈ ਗਈ ਕਿ ਉਹ ਬਾਬਾ ਸਾਹਿਬ ਵਲੋਂ ਦੱਸੇ ਮਾਰਗ 'ਤੇ ਚੱਲਣਗੇ ਅਤੇ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਗੇ | ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਧੌਲਾ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸ਼ਰਧਾਲੂਆਂ ਦੀ ਬੱਸ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਹੋਈ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।