28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

35 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 08-06-2026
ਬਰਨਾਲਾ, 7 ਜੂਨ (ਰਾਜ ਪਨੇਸਰ)- ਸਥਾਨਕ ਟਰਾਈਡੈਂਟ ਫ਼ੈਕਟਰੀ ਸੰਘੇੜਾ ਨਜ਼ਦੀਕ ਬੇਆਬਾਦ ਕਾਲੋਨੀ ਨਜ਼ਦੀਕ ਇਕ ਵਿਅਕਤੀ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉ੍ਰਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਰਸ਼ਦੀਪ ਸਿੰਘ ਵਾਸੀ ਸੇਖਾ ਕੈਂਚੀਆਂ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਟਰਾਈਡੈਂਟ ਫ਼ੈਕਟਰੀ ਸੰਘੇੜਾ ਬਰਨਾਲਾ ਨਜ਼ਦੀਕ ਬੇ-ਆਬਾਦ ਕਾਲੋਨੀ ਕੋਲ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ -1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਮੁੱਖ ਮਾਰਗ ਜਾਮ ਕਰਨ ਦੇ ਫ਼ੈਸਲੇ ਉਪਰੰਤ ਪੁਲਿਸ ਪ੍ਰਸ਼ਾਸਨ ਨੇ ਤਿੰਨ ਜਣਿਆਂ ਵਿਰੁੱਧ ਕੀਤਾ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।