ਤਪਾ ਮੰਡੀ, 7 ਜੂਨ (ਪ੍ਰਵੀਨ ਗਰਗ)-ਤਪਾ ਪੁਲਿਸ ਨੇ 80 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਸਮੇਤ ਪੁਲਿਸ ਪਾਰਟੀ ਦੌਰਾਨੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਵਾਲਮੀਕਿ ਚੌਕ ਤਪਾ ਵਿਖੇ ਮੌਜੂਦ ਸੀ ਕਿ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਪਾਸ ਮੁਖ਼ਬਰ ਖ਼ਾਸ ਨੇ ਅਹਿਲਦਗੀ 'ਚ ਇਤਲਾਹ ਦਿੱਤੀ ਕਿ ਸੋਨੂੰ ਪੁੱਤਰ ਨਛੱਤਰ ਸਿੰਘ ਵਾਸੀ ਨੇੜੇ ਘੋਨੇ ਫਾਟਕ, ਗੁਰੂ ਗੋਬਿੰਦ ਢਿੱਲਵਾਂ ਰੋਡ ਤਪਾ ਜੋ ਨਸ਼ਾ ਪੱਤਾ ਕਰਨ ਦਾ ਆਦੀ ਹੈ, ਬਾਹਰੋਂ ਸਸਤੇ ਰੇਟ 'ਤੇ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਸ਼ੀਲਿਆਂ ਗੋਲੀਆਂ ਵੇਚਣ ਦੀ ਤਾਕ 'ਚ ਪਟੜੀ ਡਰੇਨ ਘੁੰਨਸ ਸਾਈਡ ਬਾਹੱਦ ਤਪਾ ਵਿਖੇ ਮੌਜੂਦ ਹੈ | ਜੇਕਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸਹਾਇਕ ਥਾਣੇਦਾਰ ਸੇਵਾ ਸਿੰਘ, ਹੌਲਦਾਰ ਗੁਰਜੀਤ ਸਿੰਘ, ਗੁਰਮੇਲ ਸਿੰਘ ਆਦਿ ਮੌਜੂਦ ਸਨ |