26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਾਗਰੂਕਤਾ ਕੈਂਪ ਵਿਚ 100 ਤੋਂ ਵੱਧ ਕਿਸਾਨਾਂ ਨੇ ਲਿਆ ਭਾਗ <br/>

ਅਜੀਤ ਡੈਸਕ 08-06-2026
ਸੰਗਰੂਰ, 7 ਜੂਨ (ਧੀਰਜ ਪਸ਼ੌਰੀਆ) - ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਪੋ੍ਰਤਸਾਹਿਤ ਕਰਨ ਲਈ ਵਿੱਢੀ 'ਖੇਤ ਬਚਾਓ ਮੁਹਿੰਮ' ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਜ਼ਿਲ੍ਹਾ ਸੰਗਰੂਰ ਦੇ ਸਵੈ-ਸਹਾਇਤਾ ਗਰੁੱਪਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਮਰੱਥਾ ਨਿਰਮਾਣ ਲਈ ਇੱਕ-ਰੋਜ਼ਾ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ 100 ਤੋਂ ਵੱਧ ਮੈਂਬਰਾਂ ਅਤੇ ਕਿਸਾਨਾਂ ਨੇ ਭਾਗ ਲਿਆ | ਇਸ ਸੈਮੀਨਾਰ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿਚ ਕਈ ਕਿਸਾਨਾਂ ਵਲੋਂ ਵੱਖ-ਵੱਖ ਫ਼ਸਲਾਂ ਵਿਚ ਲੋੜ ਤੋਂ ਵੱਧ ਖਾਦਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਦਾਂ 'ਤੇ ਖਰਚਾ ਵੀ ਵਧਦਾ ਹੈ | ਉਨ੍ਹਾਂ ਕਿਹਾ ਕਿ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਆਯੋਜਿਤ ਕੀਤੇ ਗਏ ਇਸ ਸੈਮੀਨਾਰ 'ਚ ਜ਼ਿਲ੍ਹਾ ਸੰਗਰੂਰ ਦੇ ਸਵੈ-ਸਹਾਇਤਾ ਗਰੁੱਪਾਂ ਅਤੇ ਅਗਾਂਹਵਧੂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਵਿਗਿਆਨਕ ਜਾਣਕਾਰੀ ਦਿੱਤੀ ਗਈ ਹੈ | ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਦਾ ਨਮੂਨਾ ਲੈਣ ਦੇ ਸਹੀ ਢੰਗ ਬਾਰੇ ਦੱਸਿਆ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਵੱਖ-ਵੱਖ ਫ਼ਸਲਾਂ ਵਿਚ ਖਾਦਾਂ ਦੀ ਸਿਫ਼ਾਰਿਸ਼ ਮਾਤਰਾ, ਖਾਦ ਪਾਉਣ ਦੇ ਸਹੀ ਸਮੇਂ ਅਤੇ ਸਹੀ ਢੰਗ ਬਾਰੇ ਜਾਣਕਾਰੀ ਦਿੱਤੀ ਗਈ | ਕਿਸਾਨਾਂ ਨੂੰ ਜ਼ਮੀਨ ਨੂੰ ਵਧੇਰੇ ਸਿਹਤਮੰਦ ਬਣਾਉਣ ਹਰੀ ਖਾਦ, ਜੈਵਿਕ ਖਾਦਾਂ, ਫ਼ਸਲੀ ਰਹਿੰਦ-ਖੰੂਹਦ ਨੂੰ ਖੇਤ ਵਿਚ ਮਿਲਾਉਣ ਅਤੇ ਜੈਵਿਕ ਖੇਤੀ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ | ਮੈਡਮ ਅਮਰਪ੍ਰੀਤ ਕੌਰ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ੀਅਨ) ਅਤੇ ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰਾਂ ਅਤੇ ਕਿਸਾਨਾਂ ਨਾਲ ਲੰਬੀਆਂ ਜਾਣਕਾਰੀਆਂ ਸਾਂਝੀਆਂ ਕੀਤੀਆਂ |


ਪਿਛਲੀ ਖ਼ਬਰ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਸਨਮਾਨ <br/> ਅਗਲੀ ਖ਼ਬਰ ਰੋਟਰੀ ਕਲੱਬ ਵਲੋਂ 'ਤਖਤ ਹਜ਼ਾਰਾ' ਵਿਖੇ ਮੁਸ਼ਾਇਰੇ ਅਤੇ ਮੈਂਗੋ ਪਾਰਟੀ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।