26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਲੇਰਕੋਟਲਾ 'ਚ ਪੁਲਿਸ ਵਲੋਂ ਫਲੈਗ ਮਾਰਚ <br/>

ਅਜੀਤ ਡੈਸਕ 08-06-2026
ਮਲੇਰਕੋਟਲਾ, 7 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ) ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸ਼ਲ ਬਰਾਂਚ) ਸਤੀਸ਼ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਮਰਗੜ੍ਹ ਸੰਜੀਵ ਕਪੂਰ ਵਲੋਂ ਸਬਡਵੀਜ਼ਨ ਮਲੇਰਕੋਟਲਾ ਦੇ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੀ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਫਲੈਗ ਮਾਰਚ ਕੀਤਾ ਗਿਆ | ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਕ, ਸਦਰ ਬਾਜ਼ਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ | ਜਿਸ ਤੋਂ ਬਾਅਦ ਗੱਡੀਆਂ ਵਿੱਚ ਸਵਾਰ ਹੋ ਕੇ ਕੂਲਰ ਚੌਂਕ, ਹਨੂੰਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਕ, ਗਰੇਵਾਲ ਚੌਕ, ਕਿਲਾ ਰਹਿਮਤਗੜ੍ਹ, ਨਵੀਂ ਕਚਹਿਰੀ ਹੁੰਦਾ ਹੋਇਆ ਵਾਪਸ ਰੇਲਵੇ ਸਟੇਸ਼ਨ ਮਲੇਰਕੋਟਲਾ ਵਿਖੇ ਖ਼ਤਮ ਹੋਇਆ | ਜਿੱਥੇ ਰੇਲਵੇ ਸਟੇਸ਼ਨ 'ਤੇ ਸ਼ੱਕੀ ਵਿਅਕਤੀਆਂ ਅਤੇ ਰੇਲਵੇ ਸਟੇਸ਼ਨ ਦੀ ਬਿਲਡਿੰਗ ਦੀ ਚੈਕਿੰਗ ਕੀਤੀ ਗਈ | ਇਸ ਤਰ੍ਹਾਂ ਹੀ ਸਬ ਡਵੀਜ਼ਨ ਅਹਿਮਦਗੜ੍ਹ ਵਿਖੇ ਪੁਲਿਸ ਫੋਰਸ ਅਤੇ ਸਬ ਡਵੀਜ਼ਨ ਅਮਰਗੜ੍ਹ ਵਿਖੇ ਪੁਲਿਸ ਫੋਰਸ ਵੱਲੋਂ ਆਪੋ ਆਪਣੇ ਏਰੀਆ ਵਿੱਚ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ 2600 ਅਪਰੈਂਟਸ਼ਿਪ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਸਲਾਇਟ ਲੌਂਗੋਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।