ਲਹਿਰਾਗਾਗਾ, 7 ਜੂਨ (ਅਸ਼ੋਕ ਗਰਗ) - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਸ੍ਰੀ ਗੋਇਲ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ | ਇਸ ਲਈ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ | ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਟਰੇਡ ਵਿੰਗ ਦੇ ਚੇਅਰਮੈਨ ਪਿ੍ੰਸ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਸੱਤਪਾਲ ਕਾਲਾ ਖੰਡੇਬਾਦ, ਜਗਜੀਵਨ ਸਿੰਘ ਸਰਪੰਚ ਲਹਿਲ ਖ਼ੁਰਦ, ਯੂਥ ਆਗੂ ਅਜੇ ਕੁਮਾਰ ਠੋਲੀ, ਓ.ਐਸ.ਡੀ ਰਾਕੇਸ਼ ਗੁਪਤਾ, ਗੁਰਲਾਲ ਸਿੰਘ, ਪਿੰਡਾਂ ਦੇ