14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਟਿਆਲਾ ਵਿਖੇ ਮੁਲਾਜ਼ਮਾਂ 'ਤੇ ਕੀਤਾ ਜ਼ੁਲਮ ਮੰਦਭਾਗਾ- ਵਿਧਾਇਕ ਕਾਲਾ ਢਿੱਲੋਂ <br/>

ਅਜੀਤ ਡੈਸਕ 09-06-2026
ਬਰਨਾਲਾ, 8 ਜੂਨ (ਰਾਜ ਪਨੇਸਰ)-ਪੰਜਾਬ ਪੁਲਿਸ ਵਲੋਂ ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ 2600 ਅਪ੍ਰੈਂਟਸਸ਼ਿਪ ਕਰਮਚਾਰੀਆਂ 'ਤੇ ਕੀਤਾ ਤਸ਼ੱਦਦ ਪੰਜਾਬ ਦੀ ਆਪ ਸਰਕਾਰ ਦੇ ਗਲੇ ਦੀ ਹੱਡੀ ਬਣ ਗਿਆ ਹੈ | ਇਸ ਮਾਮਲੇ 'ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਾਰੇ ਪਾਸੇ ਤੋਂ ਨਿੰਦਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਟਿਆਲਾ ਵਿਖੇ ਪੰਜਾਬ ਪੁਲਿਸ ਦੇ ਤਸ਼ੱਦਦ ਨੂੰ ਸਿਰੇ ਦੀ ਜ਼ਾਲਮਾਨਾ ਕਾਰਵਾਈ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਜ਼ੁਲਮ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕਫ਼ਨ ਵਿਚ ਆਖ਼ਰੀ ਕਿੱਲ ਸਾਬਤ ਹੋਵੇਗਾ | ਵਿਧਾਇਕ ਕਾਲਾ ਢਿੱਲੋਂ ਨੇ ਟਿੱਪਣੀ ਕੀਤੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਜੇਕਰ ਪੰਜਾਬ 'ਚ ਆ ਗਈ ਤਾਂ ਪੰਜਾਬ 'ਚ ਕਿਧਰੇ ਕੋਈ ਧਰਨਾ ਨਹੀਂ ਲੱਗੇਗਾ, ਪ੍ਰੰਤੂ ਹੁਣ ਜਿਹੜੇ ਤੌਰ ਤਰੀਕੇ ਪੰਜਾਬ ਪੁਲਿਸ ਵਲੋਂ ਸ਼ਾਂਤਮਈ ਧਰਨਿਆਂ ਨੂੰ ਚੁਕਾਉਣ ਲਈ ਵਰਤੇ ਜਾ ਰਹੇ ਹਨ | ਉਨ੍ਹਾਂ ਨੂੰ ਵੇਖਦੇ ਹੋਏ ਇਹ ਸਪਸ਼ਟ ਹੋ ਗਿਆ ਹੈ ਕਿ ਭਗਵੰਤ ਮਾਨ ਕਿਸ ਨਜ਼ਰੀਏ ਤੋਂ ਧਰਨਾ ਨਾ ਲੱਗਣ ਦੀ ਗੱਲ ਕਰ ਰਿਹਾ ਸੀ | ਵਿਧਾਇਕ ਢਿੱਲੋਂ ਨੇ ਕਿਹਾ ਕਿ ਦਰਅਸਲ ਭਗਵੰਤ ਮਾਨ ਸਰਕਾਰ ਇਹ ਪੰਜਾਬ ਪੁਲਿਸ ਦੇ ਜਬਰ ਜ਼ੋਰ 'ਤੇ ਸੂਬੇ 'ਚ ਕਿਧਰੇ ਵੀ ਕੋਈ ਧਰਨਾ ਨਹੀਂ ਲੱਗਣ ਦੇਣਾ ਚਾਹੁੰਦੀ | ਵਿਧਾਇਕ ਢਿੱਲੋਂ ਨੇ ਮੰਗ ਕੀਤੀ ਕਿ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਬਿਜਲੀ ਕਰਮਚਾਰੀਆਂ ਉਪਰ ਤਸ਼ੱਦਦ ਕਰਨ ਵਾਲੇ ਡੀ.ਐਸ.ਪੀ. ਸਮੇਤ ਜ਼ਿੰਮੇਵਾਰ ਹੋਰ ਪੁਲਿਸ ਅਧਿਕਾਰੀ ਅਤੇ ਡਿਊਟੀ ਮੈਜਿਸਟਰੇਟ ਨੂੰ ਵੀ ਤੁਰੰਤ ਨੌਕਰੀ ਤੋਂ ਡਿਸਮਿਸ ਕੀਤੇ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ 11 ਜੂਨ ਨੂੰ ਹੋਵੇਗੀ ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਜ਼ਮੀਨਦੋਜ਼ ਪਾਈਪ ਲਾਈਨ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।