14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿੰਡ ਰਾਏਸਰ ਵਿਖੇ ਭਾਜਪਾ ਸੂਬਾ ਪ੍ਰਧਾਨ ਢਿੱਲੋਂ ਦੀ ਅਰਥੀ ਫ਼ੂਕ ਕੇ ਕੀਤਾ ਮੁਜ਼ਾਹਰਾ <br/>

ਅਜੀਤ ਡੈਸਕ 09-06-2026
ਮਹਿਲ ਕਲਾਂ, 8 ਜੂਨ (ਤਰਸੇਮ ਸਿੰਘ ਗਹਿਲ)-ਪਿੰਡ ਰਾਏਸਰ ਪਟਿਆਲਾ ਵਿਖੇ ਮਰਹੂਮ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਨਾਲ ਪਿਆਰ ਰੱਖਣ ਵਾਲੇ ਆਗੂਆਂ ਵਲੋਂ ਨਵ-ਨਿਯੁਕਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਸਾਬਕਾ ਸਰਪੰਚ ਭੁਪਿੰਦਰ ਪਾਲ ਰਾਏਸਰ ਨੇ ਕਿਹਾ ਕਿ ਮਰਹੂਮ ਮਲਕੀਤ ਸਿੰਘ ਕੀਤੂ ਵਲੋਂ ਲੋੜਵੰਦ ਲੋਕਾਂ ਦੀ ਭਲਾਈ ਅਤੇ ਸਮੁੱਚੇ ਬਰਨਾਲੇ ਦੀ ਕਾਇਆ ਕਲਪ ਲਈ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਕੇਵਲ ਸਿੰਘ ਢਿੱਲੋਂ ਵਲੋਂ ਸਵ: ਮਲਕੀਤ ਸਿੰਘ ਕੀਤੂ ਖ਼ਿਲਾਫ਼ ਭੱਦੀ ਸ਼ਬਦਾਵਲੀ ਵਿਚ ਟਿੱਪਣੀ ਕਰ ਕੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਦਿਲਾਂ ਨੂੰ ਡੂੰਘੀ ਸੱਟ ਮਾਰੀ ਹੈ ਅਤੇ ਕੇਵਲ ਸਿੰਘ ਢਿੱਲੋਂ ਨੂੰ ਬਿਨਾਂ ਸ਼ਰਤ ਆਮ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਵ: ਮਲਕੀਤ ਸਿੰਘ ਕੀਤੂ ਨੇ ਆਪਣਾ ਸਾਰਾ ਜੀਵਨ ਗ਼ਰੀਬਾਂ, ਲੋੜਵੰਦਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤਾ ਜਿਸ ਕਾਰਨ ਅੱਜ ਵੀ ਲੋਕ ਉਨ੍ਹਾਂ ਨੂੰ ਗ਼ਰੀਬਾਂ ਦੇ ਮਸੀਹਾ ਵਜੋਂ ਯਾਦ ਕਰਦੇ ਹਨ | ਅਕਾਲੀ ਆਗੂਆਂ ਨੇ ਕਿਹਾ ਕਿ ਸਵ: ਮਲਕੀਤ ਸਿੰਘ ਕੀਤੂ ਪਾਰਟੀ ਦੇ ਸਤਿਕਾਰਯੋਗ ਅਤੇ ਸਮਰਪਿਤ ਆਗੂ ਸਨ, ਜਿਨ੍ਹਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੇ ਜਨਤਕ ਤੌਰ 'ਤੇ ਮੁਆਫ਼ੀ ਨਾ ਮੰਗੀ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਪੰਚ ਗੁਰਦੀਪ ਸਿੰਘ ਦੁੱਲਾ, ਬਲਵੀਰ ਸਿੰਘ, ਜਸਵਿੰਦਰ ਸਿੰਘ, ਕਿਸਾਨ ਆਗੂ ਨਗਿੰਦਰਜੀਤ ਸਿੰਘ ਬਬਲਾ, ਸੁਖਵਿੰਦਰ ਸਿੰਘ ਗੋਲਡੀ, ਗਿਆਨੀ ਮੀਵਾ ਸਿੰਘ, ਸੁਖਦੇਵ ਸਿੰਘ ਸੇਖੋਂ, ਮੇਜਰ ਸਿੰਘ ਗਰੇਵਾਲ, ਗੁਰਜੰਟ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਅਤੇ ਮਹਿਲਾਵਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਉਪਰ ਪੁਲਿਸ ਵਲੋਂ ਤਸ਼ੱਦਦ ਕਰਨ ਦੇ ਵਿਰੋਧ 'ਚ ਰੈਲੀ <br/> ਅਗਲੀ ਖ਼ਬਰ ਪਿੰਡ ਧਨੇਰ ਦੀ ਸਰਪੰਚ ਦੀ ਮੁਅੱਤਲੀ ਤੋਂ ਬਾਅਦ ਦੋ ਧਿਰਾਂ ਆਹਮੋ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।