14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਪੂਰੀਆਂ ਹੋਣ ਤੱਕ ਕਲਮ-ਛੋੜ ਹੜਤਾਲ <br/>

ਅਜੀਤ ਡੈਸਕ 09-06-2026
ਸ਼ਹਿਣਾ, 8 ਜੂਨ (ਸੁਰੇਸ਼ ਗੋਗੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਬਲਾਕ ਸ਼ਹਿਣਾ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਲਈ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਕੀਤੀ ਗਈ ਹੈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਮਗਨਰੇਗਾ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਕੰਟਰੈਕਟ ਦੇ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਪੱਕੇ ਨਹੀਂ ਕੀਤਾ | ਆਗੂਆਂ ਕਿਹਾ ਕਿ ਉਹ ਹੜਤਾਲ ਦੌਰਾਨ ਆਪਣੀ ਹਾਜ਼ਰੀ ਬਲਾਕ ਦਫ਼ਤਰ ਵਿਖੇ ਲਗਾਉਂਦੇ ਰਹਿਣਗੇ | ਉਨ੍ਹਾਂ ਕਿਹਾ ਕਿ ਸਰਕਾਰਾਂ ਬਦਲੀਆਂ ਪਰ ਮਗਨਰੇਗਾ ਮੁਲਾਜ਼ਮਾਂ ਨੂੰ ਕੋਈ ਸਰਕਾਰ ਲਾਭ ਨਹੀਂ ਦੇ ਸਕੀ, ਹਰ ਸਰਕਾਰ ਨੇ ਮਗਨਰੇਗਾ ਮੁਲਾਜ਼ਮਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ | ਮਹਿੰਗਾਈ ਦੇ ਦੌਰ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮਾਂ ਦਾ ਘਰੇਲੂ ਸਿਸਟਮ ਵਿਗੜ ਗਿਆ, ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਘਰੇਲੂ ਵਰਤੋਂ ਦਾ ਰਾਸ਼ਨ ਲਿਆਉਣ ਲਈ ਵੀ ਤੰਗੀ ਤੁਰਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਕਾਇਆ ਪਈ ਮੈਟੀਰੀਅਲ ਦੀ ਰਾਸ਼ੀ ਤਿੰਨ ਸਾਲਾਂ ਤੋਂ ਰੁਕੀ ਹੋਈ ਹੈ, ਤੁਰੰਤ ਜਾਰੀ ਕੀਤੀ ਜਾਵੇ | ਕੱਚੇ ਮੁਲਾਜ਼ਮਾਂ ਨੂੰ ਪੰਚਾਇਤੀ ਵਿਭਾਗ 'ਚ ਮਰਜ਼ ਕੀਤਾ ਜਾਵੇ | ਇਸ ਸਮੇਂ ਗੁਰਮੀਤ ਸਿੰਘ ਗਿੱਲ, ਸਤਨਾਮ ਸਿੰਘ, ਸੁਖਚੈਨ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਹਰਦੇਵ ਸਿੰਘ ਏ.ਪੀ.ਓ, ਜ਼ੁਲਫ ਅਲੀ, ਗੁਰਦੀਪ ਦਾਸ ਬਾਵਾ, ਬਲਵਿੰਦਰ ਸਿੰਘ ਬੱਗਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਤਪਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ <br/> ਅਗਲੀ ਖ਼ਬਰ ਗ਼ੈਰ-ਸਰਕਾਰੀ ਕਾਲਜ ਪ੍ਰਬੰਧਕ ਫੈੱਡਰੇਸ਼ਨ ਆਫ਼ ਪੰਜਾਬ ਐਂਡ ਚੰਡੀਗੜ੍ਹ ਦੀ ਕਾਰਜਕਾਰਨੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।