14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

'ਆਪ' ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਐਡਵੋਕੇਟ ਗੁਰਮੁਖ ਸਿੰਘ <br/>

ਅਜੀਤ ਡੈਸਕ 09-06-2026
ਮਹਿਲ ਕਲਾਂ, 8 ਜੂਨ (ਅਵਤਾਰ ਸਿੰਘ ਅਣਖੀ)-ਬਦਲਾਅ ਦਾ ਝੂਠਾ ਨਾਅਰਾ ਦੇ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਉੱਘੇ ਕਾਂਗਰਸੀ ਆਗੂ ਚੇਅਰਮੈਨ ਲੀਗਲ ਏਡ ਐਰੋਸਿਟੀ ਐਡਵੋਕੇਟ ਗੁਰਮੁਖ ਸਿੰਘ ਨੇ ਇੱਥੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਪਾਰਟੀ ਨੇ ਆਪਣੇ ਝੂਠੇ ਗਰੰਟੀਆਂ ਵਾਲੇ ਵਾਅਦਿਆਂ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ, ਵਿਕਾਸ ਕਾਰਜ ਠੱਪ ਪਏ ਹਨ ਅਤੇ ਦੱਬੇ-ਕੁਚਲੇ ਲੋਕਾਂ ਲਈ ਪਿਛਲੀਆਂ ਸਰਕਾਰਾਂ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਅੱਖੋਂ-ਪਰੋਖੇ ਕਰ ਕੇ ਗ਼ਰੀਬਾਂ ਦਾ ਜਿਊਣਾ ਮੁਹਾਲ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨੇ ਬੀਤੇ ਦਿਨੀਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਬਿਜਲੀ ਕਰਮਚਾਰੀਆਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਵਹਿਸ਼ੀਆਨਾ ਅਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਵਿਚ ਆਪਣਾ ਹੱਕ ਮੰਗਣ ਵਾਲੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਲਈ ਡੰਡੇ ਦਾ ਸਹਾਰਾ ਲੈਣਾ ਸਰਕਾਰ ਦੀ ਬੌਖਲਾਹਟ, ਤਾਨਾਸ਼ਾਹੀ ਰਵੱਈਏ ਅਤੇ ਹੰਕਾਰ ਨੂੰ ਦਰਸਾਉਂਦਾ ਹੈ ਜੋ ਕਿ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਯੋਗ ਨਹੀਂ ਹੈ | ਐਡਵੋਕੇਟ ਗੁਰਮੁਖ ਸਿੰਘ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀ ਇਸ ਮੌਜੂਦਾ ਸਰਕਾਰ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕਰਨ ਲਈ, ਆਉਂਦੇ ਦਿਨਾਂ ਦੇ ਵਿਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਹਰੇਕ ਪਿੰਡ ਵਿਚ ਜਾ ਕੇ ਇੱਕ ਵਿਸ਼ੇਸ਼ ਅਤੇ ਵਿਆਪਕ ਮੁਹਿੰਮ ਚਲਾਈ ਜਾਵੇਗੀ | ਇਸ ਸਮੇਂ ਐਡਵੋਕੇਟ ਰਾਕੇਸ਼ ਕੁਮਾਰ, ਐਡਵੋਕੇਟ ਅਮਨਪ੍ਰੀਤ ਸਿੰਘ ਸੇਖੋਂ, ਐਡਵੋਕੇਟ ਸੁਭਾਸ਼ ਗੋਇਲ, ਐਡਵੋਕੇਟ ਸਰਬਜੀਤ ਸਿੰਘ, ਹਰੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਓ.ਬੀ.ਸੀ. ਵੈੱਲਫੇਅਰ ਫ਼ਰੰਟ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <b... ਅਗਲੀ ਖ਼ਬਰ ਨਗਰ ਕੌਂਸਲ ਤਪਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।