14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਓ.ਬੀ.ਸੀ. ਵੈੱਲਫੇਅਰ ਫ਼ਰੰਟ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 09-06-2026
ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ)– ਓ.ਬੀ.ਸੀ ਵੈੱਲਫੇਅਰ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਅੱਜ ਪੰਜਾਬ ਪੱਧਰੀ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸੰਬੰਧੀ ਦੋ ਵੱਖ-ਵੱਖ ਮੰਗ ਪੱਤਰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਮ ਸੌਂਪੇ ਗਏ | ਇਸ ਮੌਕੇ ਓ.ਬੀ.ਸੀ ਵੈੱਲਫੇਅਰ ਫ਼ਰੰਟ ਪੰਜਾਬ ਦੇ ਸੂਬਾ ਸਰਪ੍ਰਸਤ ਰਾਜਵਿੰਦਰ ਸਿੰਘ ਖੱਤਰੀਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਅਜਮੇਰ ਸਿੰਘ ਤੇ ਵੱਡੀ ਗਿਣਤੀ ਵਿਚ ਓ.ਬੀ.ਸੀ ਸਮਾਜ ਨਾਲ ਸਬੰਧਿਤ ਆਗੂ ਅਤੇ ਵਰਕਰ ਵੀ ਮੌਜੂਦ ਰਹੇ | ਸੂਬਾ ਸਰਪ੍ਰਸਤ ਰਾਜਵਿੰਦਰ ਸਿੰਘ ਖੱਤਰੀਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੱਛੜੀਆਂ ਸ਼੍ਰੇਣੀਆਂ ਨੂੰ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਬਣਦਾ ਹੱਕ ਅਤੇ ਪ੍ਰਤੀਨਿਧਤਾ ਨਹੀਂ ਦਿੱਤੀ ਜਾ ਰਹੀ | ਪੰਜਾਬ ਦੇ ਓ.ਬੀ.ਸੀ. ਸਮਾਜ ਨੂੰ ਐਸ.ਸੀ. ਸਮਾਜ ਦੀ ਤਰਜ਼ 'ਤੇ ਚਾਰ ਤਰ੍ਹਾਂ ਦੀ ਰਿਜ਼ਰਵੇਸ਼ਨ ਨਹੀਂ ਦਿੱਤੀ ਜਾ ਰਹੀ ਅਤੇ ਹੋਰ ਅਨੇਕਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਨੈਸ਼ਨਲ ਕਮਿਸ਼ਨ ਫ਼ਾਰ ਬੈਕਵਰਡ ਕਲਾਸਿਜ਼ ਦੀਆਂ ਸਿਫ਼ਾਰਸ਼ਾਂ ਦੇ ਬਾਵਜੂਦ ਪੰਜਾਬ ਵਿਚ ਓ.ਬੀ.ਸੀ. ਵਰਗ ਨੂੰ ਨੌਕਰੀਆਂ ਅਤੇ ਵਿੱਦਿਅਕ ਦਾਖ਼ਲਿਆਂ ਵਿਚ 25 ਫ਼ੀਸਦੀ ਰਾਖਵਾਂਕਰਨ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਓ.ਬੀ.ਸੀ. ਸਮਾਜ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰੇ ਅਤੇ ਸਮਾਜ ਨੂੰ ਬਣਦੇ ਹੱਕ ਪ੍ਰਦਾਨ ਕੀਤੇ ਜਾਣ | ਇਸ ਮੌਕੇ ਮੈਡਮ ਸਰੱਈਆ, ਸੁਖਦੇਵ ਸਿੰਘ ਔਲਖ ਪ੍ਰਧਾਨ ਮਾਲਵਾ ਜ਼ੋਨ, ਚਰਨਜੀਤ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਲੈਕਚਰਾਰ ਪੱਖੋ ਕਲਾਂ, ਕੁਲਦੀਪ ਸਿੰਘ ਲੈਕਚਰਾਰ ਸੁਖਪੁਰ, ਮਾ. ਫ਼ਤਿਹ ਸਿੰਘ ਜੱਸਲ, ਲੈਕਚਰਾਰ ਤਜਿੰਦਰ ਸਿੰਘ, ਸੁਖਦੇਵ ਸਿੰਘ ਸ਼ੰਟੀ, ਰਾਜ ਪਨੇਸਰ, ਹਰਜੀਤ ਸਿੰਘ ਜੱਸਲ ਖੁੱਡੀ ਕਲਾਂ, ਪਰਮਜੀਤ ਸਿੰਘ ਪਾਸੀ, ਜਰਨੈਲ ਸਿੰਘ ਭਦੌੜ, ਗੁਰਦੀਪ ਸਿੰਘ ਨੈਣੇਵਾਲ, ਹਰਮਨਦੀਪ ਸਿੰਘ ਹੰਡਿਆਇਆ ਆਦਿ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸ਼ਹਿਣਾ ਨੇ ਜਥੇਬੰਦੀ ਦੀ 30ਵੀਂ ਵਰ੍ਹੇਗੰਢ ਮਨਾਈ <br/> ਅਗਲੀ ਖ਼ਬਰ 'ਆਪ' ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਐਡਵੋਕੇਟ ਗੁਰਮੁਖ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।