14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਤਿੰਨ ਰੋਜ਼ਾ ਸੂਬਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਅਜੀਤ ਡੈਸਕ 09-06-2026
ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵਲੋਂ ਤਿੰਨ ਰੋਜ਼ਾ ਮਿੰਨੀ ਅੰਡਰ-11 ਅਤੇ ਅੰਡਰ-13 ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਬਰਨਾਲਾ ਸਪੋਰਟਸ ਕਲੱਬ ਅਤੇ ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਕਰਵਾਇਆ ਗਿਆ | ਜਿਸ ਵਿਚ 350 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ | ਟੂਰਨਾਮੈਂਟ ਦੇ ਆਖ਼ਰੀ ਦਿਨ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅਤੇ ਸਟੇਟ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਜਿੱਥੇ ਮੰਚ ਪ੍ਰਦਾਨ ਕਰਦੇ ਹਨ ਉੱਥੇ ਬਿਹਤਰ ਅਤੇ ਸਿਹਤਮੰਦ ਇਨਸਾਨ ਬਣਾਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਸਾਰਥਿਕ ਨਤੀਜੇ ਆ ਰਹੇ ਹਨ ਅਤੇ ਪੰਜਾਬ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧ ਰਿਹਾ ਹੈ | ਟੂਰਨਾਮੈਂਟ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਪਰਮਿੰਦਰ ਸਿੰਘ ਭੰਗੂ, ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਇਸ਼ਵਿੰਦਰ ਸਿੰਘ ਜੰਡੂ ਅਤੇ ਮਿਉੰਸੀਪਲ ਕੌਂਸਲਰ ਹਸਨਪ੍ਰੀਤ ਭਾਰਦਵਾਜ ਸਮੇਤ ਹੋਰ ਪਤਵੰਤਿਆਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ | ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ, ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਦੇ ਮੈਂਬਰ ਮੋਹਿਤ ਗਰਗ, ਸੰਯੁਕਤ ਸਕੱਤਰ ਸੁਖਰਾਜ ਸਿੰਘ ਧਾਲੀਵਾਲ, ਖ਼ਜ਼ਾਨਚੀ ਜਿੰਮੀ ਮਿੱਤਲ, ਜਨਰਲ ਸਕੱਤਰ ਜਸਵੰਤ ਸਿੰਘ ਜੱਸੀ ਨੇ ਜੇਤੂ ਖਿਡਾਰੀਆਂ ਦਾ ਟਰਾਫ਼ੀਆਂ, ਮੈਡਲਾਂ ਤੇ ਸਰਟੀਫਿਕੇਟਾਂ ਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ | ਇਸ ਟੂਰਨਾਮੈਂਟ ਵਿਚ ਬਰਨਾਲਾ ਸ਼ਹਿਰ ਦੇ ਬੈਡਮਿੰਟਨ ਖਿਡਾਰੀ ਯੁਵਨ ਬਾਂਸਲ ਨੇ ਅੰਡਰ-13 ਸ਼੍ਰੇਣੀ ਵਿਚ ਸਿੰਗਲ ਤੇ ਡਬਲ ਵਿਚ ਚਾਂਦੀ ਅਤੇ ਸੋਨੇ ਦਾ ਤਗਮਾ ਹਾਸਲ ਕੀਤਾ, ਜਿਸ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਜਨਗਣਨਾ ਦੇ ਪਹਿਲੇ ਪੜਾਅ ਹਾਊਸਲਿਸਟਿੰਗ ਅਤੇ ਹਾਊਸਿੰਗ 'ਚ ਜ਼ਿਲ੍ਹਾ ਬਰਨਾਲਾ ਮੋਹਰੀ ਅਗਲੀ ਖ਼ਬਰ ਸਰਕਾਰ ਵਲੋਂ ਅÏਰਤਾਂ ਦੇ ਖਾਤਿਆਂ 'ਚ ਇਕ ਹਜ਼ਾਰ ਭੇਜਣ ਦੇ ਐਲਾਨ ਸਿਰਫ਼ ਚੋਣ ਸਟੰਟ- ਐਡਵੋਕੇਟ ਖੇੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।