29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ੀਲੀਆਂ ਗੋਲੀਆਂ ਸਮੇਤ ਅÏਰਤ ਕਾਬੂ

ਅਜੀਤ ਡੈਸਕ 10-06-2026
ਬਰਨਾਲਾ, 9 ਜੂਨ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ ਬਰਨਾਲਾ 'ਤੇ ਪੁਲ ਡਰੇਨ ਨਜ਼ਦੀਕ ਇੱਕ ਅÏਰਤ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ 1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਰਾਣੀ ਪਤਨੀ ਅਮਰਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ, ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਬਾਜਾਖਾਨਾ ਰੋਡ 'ਤੇ ਡਰੇਨ ਪੁਲ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਰਾਣੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ- 1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ <br/> ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦਾ ਧਰਨਾ ਪੁਲਿਸ ਨੇ ਜ਼ਬਰਦਸਤੀ ਚੁਕਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।