28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੁਰੇਸ਼ ਕੁਮਾਰ ਤਪਾ ਨੂੰ ਅਕਾਲੀ ਦਲ (ਬ) ਹਲਕਾ ਭਦੌੜ ਦੇ ਵਪਾਰ ਵਿੰਗ ਦਾ ਪ੍ਰਧਾਨ ਲਾਇਆ <br/>

ਅਜੀਤ ਡੈਸਕ 10-06-2026
ਤਪਾ ਮੰਡੀ, 9 ਜੂਨ (ਪ੍ਰਵੀਨ ਗਰਗ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਵਪਾਰ ਵਿੰਗ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ ਸ਼ਰਮਾ ਨਾਲ ਮਸ਼ਵਰੇ ਉਪਰੰਤ ਐਲਾਨੇ ਗਏ ਹਲਕਾ ਪ੍ਰਧਾਨਾਂ ਵਿਚ ਹਲਕਾ ਭਦੌੜ ਤੋਂ ਸੁਰੇਸ਼ ਕੁਮਾਰ ਤਪਾ ਨੂੰ ਵਪਾਰ ਵਿੰਗ ਦਾ ਪ੍ਰਧਾਨ ਲਾਇਆ ਗਿਆ | ਜਿਸ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰੇਸ਼ ਕੁਮਾਰ ਤਪਾ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਸੁਰੇਸ਼ ਕੁਮਾਰ ਦੀ ਹੋਈ ਇਸ ਨਿਯੁਕਤੀ 'ਤੇ ਜਿੱਥੇ ਸਮੁੱਚੇ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ, ਉੱਥੇ ਦੂਜੇ ਪਾਸੇ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੰਦੇ ਹੋਏ ਆਪਣੀ ਖ਼ੁਸ਼ੀ ਸਾਂਝੀ ਕੀਤੀ |

ਪਿਛਲੀ ਖ਼ਬਰ ਪਿੰਡ ਪੱਖੋਕੇ ਦੀ ਪੰਚਾਇਤ 'ਤੇ ਪਿੰਡ ਦੇ ਵਿਅਕਤੀਆਂ ਨੇ ਬਿਨਾਂ ਮਨਜ਼ੂਰੀ ਤੋਂ ਦਰੱਖਤ ਵੱਢੇ ਜਾਣ ਦੇ ਲਾਏ ਦੋਸ਼ <br/> ਅਗਲੀ ਖ਼ਬਰ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।