ਤਪਾ ਮੰਡੀ, 10 ਜੂਨ (ਪ੍ਰਵੀਨ ਗਰਗ)-ਬੀਤੇ ਦਿਨੀਂ ਸਰਕਾਰ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸੇਵਾ ਕੇਂਦਰਾਂ 'ਚ ਮੁੜ ਰੌਣਕਾਂ ਲੱਗ ਗਈਆਂ ਹਨ, ਜਿਸ ਕਾਰਨ ਲੋਕਾਂ ਨੇ ਸੇਵਾ ਕੇਂਦਰ ਖੁੱਲਣ ਤੋਂ ਬਾਅਦ ਸੁੱਖ ਦਾ ਸਾਹ ਲਿਆ | ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੇਵਾ ਕੇਂਦਰਾਂ ਦੇ ਕਰਮਚਾਰੀ ਹੜਤਾਲ 'ਤੇ ਚਲੇ ਗਏ ਸਨ | ਜਿਸ ਕਾਰਨ ਆਪਣੇ ਕੰਮਾਂ ਸਬੰਧੀ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸੇਵਾ ਕੇਂਦਰ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ | ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਹਰ ਮਹੀਨੇ ਨਿਯਮਿਤ ਤਨਖ਼ਾਹ ਦਿੱਤੇ ਜਾਣ ਦਾ ਵੀ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਸੰਘਰਸ਼ ਫ਼ਿਲਹਾਲ ਮੁਲਤਵੀ ਕਰ ਦਿੱਤਾ ਹੈ |