30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਦੋ ਵਿਅਕਤੀ ਨਸ਼ੀਲੇ ਪਦਾਰਥ ਸਮੇਤ ਕਾਬੂ

ਅਜੀਤ ਡੈਸਕ 11-06-2026
ਬਰਨਾਲਾ, 10 ਜੂਨ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਦੋ ਵਿਅਕਤੀਆਂ ਨੂੰ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜਸਪਾਲ ਸਿੰਘ ਪੱੁਤਰ ਚਰਨ ਸਿੰਘ ਵਾਸੀ ਬਰਨਾਲਾ, ਮਿੱਠੂ ਸਿੰਘ ਪੱੁਤਰ ਬੰਤ ਸਿੰਘ ਵਾਸੀ ਸੰਗਰੂਰ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਭਾਰੀ ਮਾਤਰਾ 'ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ | ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦੇ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 25 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਪਿੰਡ ਮੂੰਮ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ <br/> ਅਗਲੀ ਖ਼ਬਰ ਸਰਕਾਰ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸੇਵਾ ਕੇਂਦਰਾਂ 'ਚ ਮੁੜ ਪਰਤੀਆਂ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।