31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਤਪਾ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 11-06-2026
ਤਪਾ ਮੰਡੀ, 10 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਤਪਾ ਦੀ ਮਹੀਨਾਵਾਰ ਮੀਟਿੰਗ ਇਕਾਈ ਪ੍ਰਧਾਨ ਚਾਨਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪੈਨਸ਼ਨਰ ਸਾਥੀਆਂ ਨੇ ਭਾਗ ਲਿਆ | ਇਸ ਮੀਟਿੰਗ ਵਿਚ ਵੱਖ-ਵੱਖ ਪੈਨਸ਼ਨਰ ਸਾਥੀਆਂ ਪ੍ਰੇਮ ਨਾਥ, ਰੂਪ ਚੰਦ ਪਾਵਰਕਾਮ, ਜੋਗਿੰਦਰ ਨਾਥ, ਪਵਨ ਕੁਮਾਰ, ਰਮੇਸ਼ਵਰ ਦਾਸ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ | ਆਪਣੇ ਸੰਬੋਧਨ ਵਿਚ ਉਨ੍ਹਾਂ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਨਿੰਦਾ ਕੀਤੀ | ਇਸ ਮੌਕੇ ਸੁਵਿਧਾ ਕੇਂਦਰ ਕਰਮਚਾਰੀਆਂ ਦੇ ਸੰਘਰਸ਼ ਦੀ ਵੀ ਹਮਾਇਤ ਕੀਤੀ | ਬੀਤੇ ਦਿਨੀਂ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਅਤੇ ਮਾਨਯੋਗ ਹਾਈਕੋਰਟ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵੀ ਚਾਨਣਾ ਪਾਇਆ | ਮਹੀਨਾਵਾਰ ਮੀਟਿੰਗ ਵਿਚ ਨਵੇਂ ਸ਼ਾਮਲ ਹੋਏ ਸਾਥੀ ਗਜਿੰਦਰ ਸਿੰਘ (ਸਿੱਖਿਆ ਵਿਭਾਗ) ਦਾ ਜਥੇਬੰਦੀ ਵਲੋਂ ਵਿਸ਼ੇਸ਼ ਸਵਾਗਤ ਕੀਤਾ ਗਿਆ | ਅੰਤ ਵਿਚ ਚਾਨਣ ਸਿੰਘ ਪ੍ਰਧਾਨ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਤਪਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੇ ਹਾਜ਼ਰ ਪੈਨਸ਼ਨਰ ਸਾਥੀਆਂ ਦਾ ਮੀਟਿੰਗ 'ਚ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਮੀਟਿੰਗ ਵਿਚ ਸਕੱਤਰ ਭਾਰਤ ਭੂਸ਼ਨ, ਅੱਛਰੂ ਰਾਮ, ਮਲਕੀਤ ਸਿੰਘ, ਹਮੀਰ ਸਿੰਘ, ਰਮੇਸ਼ਵਰ ਦਾਸ, ਸੁਰਿੰਦਰ ਕੁਮਾਰ, ਮੇਵਾ ਸਿੰਘ, ਪ੍ਰਕਾਸ਼ ਚੰਦ, ਮੇਜਰ ਸਿੰਘ, ਸੁਰਜੀਤ ਸਿੰਘ, ਅਜਮੇਰ ਸਿੰਘ, ਜੋਰਾ ਸਿੰਘ, ਨਾਹਰ ਸਿੰਘ, ਨਰੈਣ ਦਾਸ, ਕੇਵਲ ਕਿ੍ਸ਼ਨ, ਸ੍ਰੀ ਪਾਲ, ਪ੍ਰਸ਼ੋਤਮ ਦਾਸ, ਬਲਵਿੰਦਰ ਸ਼ਰਮਾ, ਹਰਬੰਸ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ, ਸੋਹਣ ਸਿੰਘ, ਭਜਨ ਸਿੰਘ ਅਤੇ ਹਰਪਾਲ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੋਗਾ ਵਿਖੇ ਸਰਕਾਰੀ ਪੈਨਸ਼ਨਰਜ਼ ਕਰਮੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਈ ਪੈਨਸ਼ਨ ਅਦਾਲਤ ਅਗਲੀ ਖ਼ਬਰ ਭਾਈ ਘਨੱਈਆ ਕਲੱਬ ਵਲੋਂ ਪਿੰਡ ਦੀ ਹਰ ਧੀ ਦੇ ਵਿਆਹ ਮੌਕੇ ਸ਼ਗਨ ਦੇਣ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।