05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ-ਏ. ਡੀ. ਸੀ.

ਅਜੀਤ ਡੈਸਕ 12-06-2026
ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਇਕ ਅਹਿਮ ਮੀਟਿੰਗ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖ਼ਾਸ ਤੌਰ 'ਤੇ ਲੂ ਦੌਰਾਨ ਬੱਚਿਆਂ ਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸੰਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਸਮੂਹ ਐਸ. ਡੀ. ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਐਨ. ਡੀ. ਆਰ. ਐਫ. ਸਾਮਾਨ ਦੀ ਅਸੈਸਮੈਂਟ ਕਰਨ ਤਾਂ ਜੋ ਜ਼ਰੂਰਤ ਅਨੁਸਾਰ ਸਾਮਾਨ ਖ਼ਰੀਦਿਆ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨਾਂ ਦੀ ਸਫ਼ਾਈ, ਛੱਪੜਾਂ ਦੀ ਸਫ਼ਾਈ ਤੇ ਨੀਵੀਂਆਂ ਥਾਵਾਂ ਦੀ ਨਿਸ਼ਾਨਦੇਹੀ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਬਰਸਾਤੀ ਦਿਨਾਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ | ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਟਰੋਲ ਰੂਮ ਜ਼ਿਲ੍ਹਾ ਪੱਧਰ ਅਤੇ ਸਬ ਡਿਵੀਜ਼ਨ ਪੱਧਰ 'ਤੇ ਸਥਾਪਿਤ ਕਰ ਲਏ ਜਾਣ | ਉਨ੍ਹਾਂ ਸ਼ਹਿਰੀ ਇਕਾਈਆਂ ਨਾਲ ਸੰਬੰਧਿਤ ਡਰੇਨਾਂ, ਨਾਲਿਆਂ ਆਦਿ ਦੀ ਸਫ਼ਾਈ ਅਤੇ ਜਲ ਸਪਲਾਈ ਸੰਬੰਧੀ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਐਸ. ਡੀ. ਐਮ. ਤਪਾ ਆਯੂਸ਼ ਗੋਇਲ, ਐਸ. ਡੀ. ਐਮ. ਮਹਿਲ ਕਲਾਂ ਕਿ੍ਤਿਕਾ ਗੋਇਲ, ਡੀ. ਐਸ. ਪੀ. ਕੁਲਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ-ਏ. ਡੀ. ਸੀ. ਅਗਲੀ ਖ਼ਬਰ ਪਿੰਡ ਚੀਮਾ ਵਿਖੇ ਚੋਰਾਂ ਨੇ ਲੈਪਟਾਪ ਤੇ ਚਾਂਦੀ ਦੇ ਗਹਿਣੇ ਕੀਤੇ ਚੋਰੀ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।