03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਖਦੀਆਂ ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 11ਵੇਂ ਦਿਨ ਵੀ ਜਾਰੀ

ਅਜੀਤ ਡੈਸਕ 13-06-2026
ਮਹਿਲ ਕਲਾਂ, 12 ਜੂਨ (ਅਵਤਾਰ ਸਿੰਘ ਅਣਖੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਪਿਛਲੇ ਕਰੀਬ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅੱਜ 11ਵੇਂ ਦਿਨ ਵੀ ਜਾਰੀ ਰਹੀ | ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ 'ਚ ਕਰਮਚਾਰੀਆਂ ਨੇ ਦਫ਼ਤਰੀ ਕੰਮਕਾਜ ਦਾ ਬਾਈਕਾਟ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਬਲਾਕ ਪ੍ਰਧਾਨ ਬੂਟਾ ਸਿੰਘ, ਏ.ਪੀ.ਓ. ਰਮਨਦੀਪ ਕੌਰ, ਜੇ.ਈ. ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਗਗਨਦੀਪ ਸਿੰਘ ਬਰਨਾਲਾ, ਕੁਲਵੀਰ ਕੌਰ, ਹਰਪ੍ਰੀਤ ਕੌਰ ਗਹਿਲ, ਜਸਵੀਰ ਕੌਰ, ਰਣਜੀਤ ਸਿੰਘ ਚੁਹਾਣਕੇ, ਮਹਿੰਦਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਮਨਰੇਗਾ ਮੁਲਾਜ਼ਮ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਅਹਿਮ ਯੋਗਦਾਨ ਪਾ ਰਹੇ ਹਨ, ਪਰ ਸਮੇਂ ਸਮੇਂ ਦੀਆਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ ਛੇ , ਸੱਤ ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਨੇ ਚੋਣਾਂ ਤੋਂ ਪਹਿਲਾ ਮਨਰੇਗਾ ਕਰਮਚਾਰੀਆਂ ਨੂੰ ਪੰਚਾਇਤੀ ਵਿਭਾਗ 'ਚ ਮਰਜ਼ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਠੋਸ ਨੀਤੀ ਨਹੀਂ ਬਣਾਈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਮਨਰੇਗਾ ਕਰਮਚਾਰੀਆਂ ਦਾ ਸਾਰਾ ਡਾਟਾ ਇਕੱਠਾ ਕਰ ਕੇ ਲੋੜੀਂਦੀਆਂ ਪ੍ਰਵਾਨਗੀਆਂ ਵੀ ਹਾਸਲ ਕੀਤੀਆਂ ਜਾ ਚੁੱਕੀਆਂ ਹਨ, ਪਰ ਮਰਜ਼ ਕਰਨ ਸਬੰਧੀ ਹੁਕਮ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਆਉਣ ਵਾਲੇ ਦਿਨਾਂ 'ਚ ਸੂਬਾ ਪੱਧਰੀ ਵੱਡੇ ਐਕਸ਼ਨ ਉਲੀਕੇ ਜਾਣਗੇ |
ਪਿਛਲੀ ਖ਼ਬਰ ਮੁਲਾਜ਼ਮ ਆਗੂ ਤਰਸੇਮ ਭੱਠਲ ਨਾਲ ਬਦਸਲੂਕੀ ਦਾ ਜਥੇਬੰਦੀਆਂ ਨੇ ਲਿਆ ਸਖ਼ਤ ਨੋਟਿਸ <br/> ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਕੰਟੀਨਿਊਏਸ਼ਨ, ਅਫਿਲੀਏਸ਼ਨ ਫ਼ੀਸਾਂ ਤੇ ਰਿਜ਼ਰਵ ਫ਼ੰਡ ਵਿਚ 100 ਤੋਂ 300 ਫ਼ੀਸਦੀ ਵਾਧਾ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।