03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੁਲਾਜ਼ਮ ਆਗੂ ਤਰਸੇਮ ਭੱਠਲ ਨਾਲ ਬਦਸਲੂਕੀ ਦਾ ਜਥੇਬੰਦੀਆਂ ਨੇ ਲਿਆ ਸਖ਼ਤ ਨੋਟਿਸ <br/>

ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੁਲਾਜ਼ਮ ਡਿਫੈਂਸ ਕਮੇਟੀ ਬਰਨਾਲਾ ਦੇ ਸੱਦੇ 'ਤੇ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਮੁਲਾਜ਼ਮ, ਪੈਨਸ਼ਨਰਜ਼, ਕਿਸਾਨ, ਮਜ਼ਦੂਰ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਸਥਾਨਕ ਡੀ.ਸੀ. ਕੰਪਲੈਕਸ ਦੇ ਪਾਰਕ ਵਿਚ ਕੀਤੀ ਗਈ | ਮੀਟਿੰਗ ਵਿਚ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਕਰਮਜੀਤ ਬੀਹਲਾ, ਰਾਜੀਵ ਕੁਮਾਰ, ਰਵਿੰਦਰ ਸ਼ਰਮਾ, ਨਿਰਮਲਜੀਤ ਸਿੰਘ, ਸੇਵਾ ਮੁਕਤ ਆਗੂ ਕੌਰ ਸਿੰਘ, ਹਾਕਮ ਸਿੰਘ ਨੂਰ ਤੇ ਮੋਹਣ ਸਿੰਘ ਛੰਨਾਂ ਨੇ ਕਿਹਾ ਕਿ ਬੀਤੀ 9 ਜੂਨ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਸੇਵਾ ਕੇਂਦਰ ਬਰਨਾਲਾ ਦੇ ਮੁਲਾਜ਼ਮਾਂ ਨੂੰ ਧਰਨੇ ਵਿਚੋਂ ਚੁੱਕਣ ਸਮੇਂ ਤਰਸੇਮ ਭੱਠਲ ਸੂਬਾ ਜਨਰਲ ਸਕੱਤਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਨਾਲ ਐਸ.ਐਚ.ਓ. ਬਰਨਾਲਾ ਲਖਵਿੰਦਰ ਸਿੰਘ ਵਲੋਂ ਦੁਰਵਿਵਹਾਰ ਕੀਤਾ ਗਿਆ ਅਤੇ ਗੈਰ-ਮਿਆਰੀ ਭਾਸ਼ਾ ਦੀ ਵਰਤੋਂ ਕੀਤੀ ਗਈ | ਜਿਸ ਨਾਲ ਇਕ ਜਥੇਬੰਦਕ ਆਗੂ ਦੀ ਸ਼ਖ਼ਸੀਅਤ ਨੂੰ ਠੇਸ ਲੱਗੀ ਹੈ | ਮੀਟਿੰਗ ਵਿਚ ਮੁਲਾਜ਼ਮ ਡਿਫੈਂਸ ਕਮੇਟੀ ਦੇ ਪ੍ਰਮੁੱਖ ਆਗੂ ਦਰਸ਼ਨ ਚੀਮਾ, ਹਰਿੰਦਰ ਮੱਲੀਆਂ, ਅਨਿਲ ਕੁਮਾਰ, ਤਜਿੰਦਰ ਤੇਜੀ, ਸੁਖਜੀਤ ਸਿੰਘ, ਭਾਕਿਯੂ ਉਗਰਾਹਾਂ ਦੇ ਚਮਕੌਰ ਸਿੰਘ ਨੈਣੇਵਾਲ, ਕਮਲਜੀਤ ਕੌਰ, ਭਾਕਿਯੂ ਡਕੌਂਦਾ ਦੇ ਬਾਬੂ ਸਿੰਘ ਖੁੱਡੀ ਕਲਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਨਜੀਤ ਰਾਜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਹਿਮਾ ਸਿੰਘ ਧਨੌਲਾ, ਮੋਹਣ ਸਿੰਘ ਰੂੜੇਕੇ, ਭਾਕਿਯੂ ਲੱਖੋਵਾਲ ਦੇ ਕੈਪਟਨ ਹਰਦੀਪ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਪ੍ਰੀਤ ਰੂੜੇਕੇ, ਜਮਹੂਰੀ ਅਧਿਕਾਰ ਸਭਾ ਦੇ ਡਾ. ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਦੇ ਸੁਖਵਿੰਦਰ ਠੀਕਰੀਵਾਲਾ, ਤੀਰਥ ਦਾਸ, ਮੋਹਣ ਸਿੰਘ, ਅਮਰਜੀਤ ਸਿੰਘ, ਬਲਵੰਤ ਸਿੰਘ ਕਿਹਾ ਕਿ ਸਮੂਹ ਆਗੂਆਂ ਵਲੋਂ ਇਹ ਮਤਾ ਪਾਸ ਕੀਤਾ ਗਿਆ ਕਿ ਜਲਦੀ ਹੀ ਮੁਲਾਜ਼ਮ ਡਿਫੈਂਸ ਕਮੇਟੀ ਦੇ ਮੈਂਬਰਾਂ ਵਲੋਂ ਇਕ ਵਫ਼ਦ ਦੇ ਰੂਪ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਐਸ.ਐਸ.ਪੀ. ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਪੁਲਿਸ ਅਧਿਕਾਰੀ ਤੋਂ ਗ਼ਲਤੀ ਦਾ ਅਹਿਸਾਸ ਕਰਵਾਉਣ ਦਾ ਅਲਟੀਮੇਟਮ ਦਿੱਤਾ ਜਾਵੇਗਾ ਅਤੇ ਜੇਕਰ ਸਾਥੀ ਭੱਠਲ ਦਾ ਸਨਮਾਨ ਬਹਾਲ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਉਚਿੱਤ ਕਦਮ ਨਹੀਂ ਉਠਾਏ ਜਾਂਦੇ ਤਾਂ ਜਥੇਬੰਦੀ ਵਲੋਂ ਸਖ਼ਤ ਐਕਸ਼ਨ ਲਏ ਜਾਣਗੇ |

ਪਿਛਲੀ ਖ਼ਬਰ ਏ.ਸੀ. ਦੀ ਸਰਵਿਸ ਦੌਰਾਨ ਗੈਸ ਸਿਲੰਡਰ ਫਟਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਭਖਦੀਆਂ ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 11ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।