03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ 'ਤੇ ਕੀਤਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਦੇ ਮੱਧ ਪ੍ਰਦੇਸ਼ ਤੋਂ ਨਿਰਵਿਰੋਧ ਰਾਜ ਸਭਾ ਚੁਣੇ ਜਾਣ 'ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਭਦੌੜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਪਤਵੰਤਿਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਵਧਾਈ ਦਿੱਤੀ ਗਈ ਅਤੇ ਵਿਸ਼ੇਸ਼ ਸਨਮਾਨ ਕੀਤਾ | ਕੈਪਟਨ ਸਿੱਧੂ ਨੇ ਕਿਹਾ ਕਿ ਸ੍ਰੀ ਤਰੁਣ ਚੁੱਘ ਦੀ ਰਾਜ ਸਭਾ ਮੈਂਬਰ ਵਜੋਂ ਨਿਯੁਕਤੀ ਨਾਲ ਜਿੱਥੇ ਪੰਜਾਬ ਦੀਆ ਸਮੱਸਿਆਵਾਂ ਹੱਲ ਹੋਣਗੀਆਂ ਉੱਥੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਾਉਣ ਲਈ ਇਕ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਸ੍ਰੀ ਤਰੁਣ ਚੁੱਘ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨਾਲ ਜ਼ਮੀਨੀ ਪੱਧਰ ਤੱਕ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਇਸ ਸਮੇਂ ਕਿਹੜੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਜਿਸ ਕਾਰਨ ਉਹ ਪੰਜਾਬ ਦੀ ਬਿਹਤਰੀ ਲਈ ਪਹਿਲਾਂ ਨਾਲੋਂ ਵੀ ਜ਼ਿਆਦਾ ਕੰਮ ਕਰਨਗੇ | ਇਸ ਮੌਕੇ ਜਗਜੀਤ ਸਿੰਘ ਪਨੇਸਰ, ਜਥੇਦਾਰ ਬੰਧਨਤੋੜ ਸਿੰਘ, ਗੁਰਮੇਲ ਸਿੰਘ ਅਤੇ ਪਰਮਿੰਦਰ ਸਿੰਘ ਵਿੱਕੀ ਆਦਿ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਯੂਰੀਆ ਖਾਦ ਦੀ ਕੋਈ ਕਮੀ ਨਹੀਂ-ਡਾ:ਗਿੱਲ <br/> ਅਗਲੀ ਖ਼ਬਰ ਸਮਾਜ ਸੇਵੀ ਆਗੂ ਗੋਬਿੰਦ ਬਲਬ ਉਰਫ਼ ਕਾਲਾ ਬਾਬੂ ਦੀ ਮੌਤ 'ਤੇ ਦੱੁਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।