03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਗਰ ਨਿਗਮ ਚੋਣਾਂ ਦੀ ਸੀ. ਸੀ. ਟੀ. ਵੀ. ਫੁਟੇਜ ਦੇਣ ਲਈ ਰਿਟਰਨਿੰਗ ਅਫ਼ਸਰ ਦੁਆਰਾ ਅਪਣਾਈ ਜਾ ਰਹੀ ਹੈ ਟਾਲ-ਮਟੋਲ ਦੀ ਨੀਤੀ-ਅਕਾਲੀ ਆਗੂ <br/>

ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਰਿਟਰਨਿੰਗ ਅਫ਼ਸਰ ਬਰਨਾਲਾ ਉੱਪਰ ਨਗਰ ਨਿਗਮ ਚੋਣਾਂ ਦੀ ਸੀ.ਸੀ.ਟੀ.ਵੀ. ਫੁਟੇਜ਼ ਦੇਣ ਲਈ ਟਾਲ-ਮਟੋਲ ਦੀ ਨੀਤੀ ਅਪਨਾਏ ਜਾਣ ਦੇ ਦੋਸ਼ ਲਾਏ ਹਨ | ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਏ.ਡੀ.ਸੀ.-ਕਮ-ਰਿਟਰਨਿੰਗ ਅਫ਼ਸਰ ਬਰਨਾਲਾ ਨੂੰ ਮਿਲਣ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਜ਼ਿਲ੍ਹੇ ਦੇ ਅਕਾਲੀ ਆਗੂਆਂ ਵਲੋਂ ਪਿਛਲੇ ਦਿਨੀਂ ਇਕ ਵਫ਼ਦ ਦੇ ਰੂਪ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਅਤੇ ਆਰ.ਟੀ.ਆੲਾੀ. ਦੇ ਕੇ ਨਗਰ ਨਿਗਮ ਚੋਣਾਂ ਦੌਰਾਨ ਵੋਟਿੰਗ ਅਤੇ ਵੋਟਾਂ ਦੀ ਗਿਣਤੀ ਸਮੇਂ ਦੀ ਸੀ.ਸੀ.ਟੀ.ਵੀ. ਫੁਟੇਜ਼ ਦੀ ਮੰਗ ਕੀਤੀ ਗਈ ਸੀ | ਜੋ ਅੱਗੇ ਉਨ੍ਹਾਂ ਵਲੋਂ ਏ.ਡੀ.ਸੀ.-ਕਮ-ਰਿਟਰਨਿੰਗ ਅਫ਼ਸਰ ਬਰਨਾਲਾ ਪਾਸ ਭੇਜ ਦਿੱਤੀ ਗਈ ਸੀ | ਆਗੂਆਂ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਫੁਟੇਜ਼ ਲੈਣ ਲਈ ਉਹ ਕਈ ਵਾਰ ਰਿਟਰਨਿੰਗ ਅਫ਼ਸਰ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਵਲੋਂ ਟਾਲ-ਮਟੋਲ ਦੀ ਨੀਤੀ ਅਪਨਾਈ ਜਾ ਰਹੀ ਹੈ ਅਤੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ਼ ਦੇਣ ਜਾਂ ਨਾ ਦੇਣ ਬਾਰੇ ਜੇਕਰ ਉਕਤ ਅਧਿਕਾਰੀ ਵਲੋਂ ਮਿਤੀ 17 ਜੂਨ ਦਿਨ ਬੁੱਧਵਾਰ ਤੱਕ ਕੋਈ ਜਵਾਬ ਨਾ ਦਿੱਤਾ ਗਿਆ ਉਨ੍ਹਾਂ ਵਲੋਂ ਸਾਰੀਆਂ ਵਿਰੋਧੀ ਰਾਜਨੀਤਕ ਪਾਰਟੀਆਂ ਨੂੰ ਨਾਲ ਲੈ ਕੇ ਅਗਲਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜਾਗਲ, ਅੰਮਿ੍ਤਪਾਲ ਸਿੰਘ ਪਾਲੀ, ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹੰਡਿਆਇਆ ਵਿਖੇ ਕੌਮੀ ਮਾਰਗ ਨੰ: 7 ਦੇ ਪੁਲ ਨੂੰ ਲੰਬਾ ਕਰਨ ਲਈ ਕੇਂਦਰੀ ਮੰਤਰੀ ਗਡਕਰੀ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਯੂਰੀਆ ਖਾਦ ਦੀ ਕੋਈ ਕਮੀ ਨਹੀਂ-ਡਾ:ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।