09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਿੰਡ ਕੈਰੇ ਵਿਖੇ 'ਮੇਰੀ ਰਸੋਈ ਯੋਜਨਾ' ਤਹਿਤ ਫੂਡ ਕਿੱਟਾਂ ਵੰਡੀਆਂ <br/>

ਅਜੀਤ ਡੈਸਕ 14-06-2026
ਟੱਲੇਵਾਲ, 13 ਜੂਨ (ਸੋਨੀ ਚੀਮਾ)-ਪਿੰਡ ਕੈਰੇ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਫੂਡ ਕਿੱਟਾਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿਚ 250 ਪਰਿਵਾਰਾਂ ਨੂੰ ਫੂਡ ਕਿੱਟਾਂ ਅਤੇ ਕਾਰਡ ਮੁਹੱਈਆ ਕਰਵਾਏ ਗਏ | ਇਸ ਮੌਕੇ ਹਰਜੀਤ ਸਿੰਘ ਕੈਰੇ ਸਪੋਕਸਪਰਸਨ ਹਲਕਾ ਮਹਿਲ ਕਲਾਂ ਅਤੇ ਸਰਪੰਚ ਸੁਖਵਿੰਦਰ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਦੇ 40 ਲੱਖ ਲੋੜਵੰਦ ਪਰਿਵਾਰਾਂ ਦੀ ਖ਼ੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 'ਮੇਰੀ ਰਸੋਈ ਯੋਜਨਾ' ਤਹਿਤ ਪੌਸ਼ਟਿਕ ਫੂਡ ਕਿੱਟਾਂ ਦੀ ਵੰਡ ਜ਼ੋਰ-ਸ਼ੋਰ ਨਾਲ ਜਾਰੀ ਹੈ | ਜਿਸ ਤਹਿਤ ਅੱਜ ਪਿੰਡ ਕੈਰੇ ਵਿਖੇ ਵੀ ਲੋੜਵੰਦ ਪਰਿਵਾਰਾਂ ਨੂੰ ਕਿੱਟਾਂ ਵੰਡੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਗ਼ਰੀਬ ਪਰਿਵਾਰਾਂ ਦੇ ਘਰੇਲੂ ਖ਼ਰਚਿਆਂ ਨੂੰ ਘਟਾਉਣਾ ਅਤੇ ਉਨ੍ਹਾਂ ਦੀ ਰਸੋਈ ਦੀ ਸੰਪੂਰਨਤਾ ਨੂੰ ਬਰਕਰਾਰ ਰੱਖਣਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਭਰ ਵਿਚ 40 ਲੱਖ ਤੋਂ ਵੱਧ ਨੀਲੇ ਕਾਰਡ ਅਤੇ ਲੋੜਵੰਦ ਪਰਿਵਾਰ ਇਸ ਯੋਜਨਾ ਦਾ ਸਿੱਧਾ ਲਾਭ ਪ੍ਰਾਪਤ ਕਰ ਰਹੇ ਹਨ | ਜਿਸ ਤਹਿਤ ਪਰਿਵਾਰਾਂ ਨੂੰ ਹਰ ਤਿਮਾਹੀ (3 ਮਹੀਨੇ ਬਾਅਦ) ਦਿੱਤੀ ਜਾਣ ਵਾਲੀ ਇਸ ਵਿਸ਼ੇਸ਼ ਕਿੱਟ ਵਿਚ ਕਣਕ ਦੇ ਨਾਲ-ਨਾਲ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 1 ਲੀਟਰ ਸਰੋ੍ਹਾ ਦਾ ਤੇਲ, 1 ਕਿੱਲੋ ਆਇਓਡੀਨਯੁਕਤ ਨਮਕ ਅਤੇ 200 ਗ੍ਰਾਮ ਹਲਦੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਰਾਹੀਂ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ | ਇਸ ਮੌਕੇ ਡੀਪੂ ਹੋਲਡਰ ਰਾਮ ਸਿੰਘ, ਨਾਇਬ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਮੰਗ <br/> ਅਗਲੀ ਖ਼ਬਰ ਪੰਜਾਬ ਟਰੇਡ ਕਮਿਸ਼ਨ ਦੀ ਹਲਕਾ ਪੱਧਰੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।