09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ <br/>

ਅਜੀਤ ਡੈਸਕ 14-06-2026
ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਅੱਜ ਵਿਧਾਨ ਸਭਾ ਹਲਕਾ ਭਦੌੜ ਦੇ ਸ਼ਹਿਰ ਸ਼ਹਿਣਾ ਵਿਖੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਕ ਪ੍ਰਭਾਵਸ਼ਾਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਪਾਰੀ ਭਰਾਵਾਂ ਨੇ ਹਿੱਸਾ ਲਿਆ ਅਤੇ ਆਪਣੇ ਕਾਰੋਬਾਰ ਨਾਲ ਸਬੰਧਿਤ ਮੁੱਦੇ ਕਮਿਸ਼ਨ ਦੇ ਸਾਹਮਣੇ ਰੱਖੇ | ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਕ ਹੀ ਮੰਚ 'ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ | ਇਸ ਵਿਚ ਜੀ.ਐਸ.ਟੀ, ਐਕਸਾਈਜ਼, ਪੁਲਿਸ ਵਿਭਾਗ, ਫੂਡ ਐਂਡ ਸਪਲਾਈ, ਪੀ.ਆਰ.ਟੀ.ਸੀ, ਬਿਜਲੀ ਮਹਿਕਮਾ ਅਤੇ ਹੋਰ ਕਈ ਸਰਕਾਰੀ ਵਿਭਾਗਾਂ ਦੇ ਨੁਮਾਇੰਦੇ ਸ਼ਾਮਿਲ ਹੋਏ | ਕਮਿਸ਼ਨ ਦੇ ਚੇਅਰਮੈਨ ਮਨੀਸ਼ ਗਰਗ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਸਮੱਸਿਆ ਦਾ ਹੱਲ ਕਰਵਾਉਣ ਲਈ ਕਮਿਸ਼ਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਮੀਟਿੰਗ ਦੌਰਾਨ ਕਈ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਨੂੰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਪੋਰਟਲ 'ਤੇ ਦਰਜ ਕਰ ਕੇ ਸਬੰਧਿਤ ਵਿਭਾਗਾਂ ਕੋਲ ਭੇਜਿਆ ਗਿਆ | ਇਸ ਮੌਕੇ ਕਮਿਸ਼ਨ ਮੈਂਬਰ ਅਤੇ ਪਿੰਡ ਜੰਡਸਰ ਦੇ ਸਰਪੰਚ ਹਰਚਰਨ ਸਿੰਘ ਮਾਨ ਨੇ ਵਪਾਰੀਆਂ ਅਤੇ ਸਰਕਾਰੀ ਅਧਿਕਾਰੀਆਂ ਵਿਚਕਾਰ ਅਹਿਮ ਕੜੀ ਦੀ ਭੂਮਿਕਾ ਨਿਭਾਈ | ਉਨ੍ਹਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਹਰ ਮਸਲੇ ਨੂੰ ਸਬੰਧਿਤ ਅਧਿਕਾਰੀਆਂ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਇਆ | ਹਰਚਰਨ ਸਿੰਘ ਮਾਨ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਕਮਿਸ਼ਨ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਦੇ ਯਤਨਾਂ ਦੀ ਵਪਾਰੀਆਂ ਵਲੋਂ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ | ਇਸ ਮੀਟਿੰਗ ਵਿਚ ਕਮਿਸ਼ਨ ਮੈਂਬਰ ਅੰਮਿ੍ਤ ਧਾਲੀਵਾਲ, ਪੁਲਿਸ ਵਿਭਾਗ ਵਲੋਂ ਡੀ.ਐਸ.ਪੀ ਜਸਕਾਰ ਸਿੰਘ ਬਰਾੜ, ਐਸ.ਐਚ.ਓ ਮੈਡਮ ਰੇਨੂ ਪਰੋਚਾ, ਐਸ.ਡੀ.ਓ ਨਿਰਮਲ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਨੀ ਆੜ੍ਹਤੀਆ, ਅਮਰੀਕ ਸਿੰਘ ਬੀਕਾ, ਜੈਆਦਮਪ੍ਰਕਾਸ ਸਿੰਘ ਧਾਲੀਵਾਲ, ਲਖਵੀਰ ਸਿੰਘ ਲੱਖੀ, ਪ੍ਰਮੋਦ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ 'ਜੈਪੁਰ ਪੋਲੋ ਗਰਾਊਾਡ' ਨੂੰ ਆਪਣੇ ਕਬਜ਼ੇ 'ਚ ਲਿਆ ਅਗਲੀ ਖ਼ਬਰ ਸੰਤ ਬਾਬਾ ਚਿਤਾ ਨੰਦ ਗ਼ਰੀਬ ਦਾਸ ਦੀ ਬਰਸੀ ਸੰਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ 30 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।