28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਿੰਡ ਲੀਲੋ ਕੋਠੇ ਨੇੜੇ ਗੋਲੀ ਲੱਗਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ

ਅਜੀਤ ਡੈਸਕ 15-06-2026
ਸ਼ਹਿਣਾ, 14 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਨੇੜਲੇ ਪਿੰਡ ਲੀਲੋ ਕੋਠੇ ਵਿਖੇ ਬੀਤੀ ਰਾਤ ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੀਲੋ ਕੋਠੇ ਨੇੜੇ ਇਕ ਵਿਅਕਤੀ ਜੰਗਲੀ ਜਾਨਵਰਾਂ ਨੂੰ ਫ਼ਸਲ ਵਿਚੋਂ ਭਜਾਉਣ ਲਈ ਜਦ ਰਾਈਫ਼ਲ ਨਾਲ ਫਾਇਰ ਕਰਨ ਲੱਗਿਆ, ਤਾਂ ਲੰਘੇ ਜਾ ਰਹੇ ਇਕ ਵਿਅਕਤੀ ਦੇ ਗੋਲੀ ਵੱਜੀ | ਜਿਸ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦਾਖਲ ਕਰਵਾਇਆ ਗਿਆ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਲੁਧਿਆਣਾ ਵਿਖੇ ਜ਼ਖ਼ਮੀ ਦੇ ਬਿਆਨ ਲੈਣ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਬਿਨਾਂ ਢਕੇ ਲੰਘਦੀਆਂ ਰੇਤੇ ਦੀਆਂ ਭਰੀਆਂ ਟਰਾਲੀਆਂ ਹਾਦਸਿਆਂ ਨੂੰ ਦੇ ਰਹੀਆਂ ਸੱਦਾ <br/> ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਦਿਵਾਇਆ ਵਿਵਾਦਿਤ ਜ਼ਮੀਨ ਦਾ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।