24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਦੋ ਮੁੱਕੇਬਾਜ਼ਾਂ ਨੇ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 15-06-2026
ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)- ਪਿਛਲੇ ਦਿਨੀਂ ਓਡੀਸ਼ਾ 'ਚ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ-2026 'ਚ ਬਰਨਾਲੇ ਦੇ ਦੋ ਮੁੱਕੇਬਾਜ਼ਾਂ ਨੇ ਵੱਖ-ਵੱਖ ਭਾਰ ਵਰਗ 'ਚ ਸੋਨ ਤਗਮਾ ਹਾਸਿਲ ਕਰ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ | ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ.ਐਸ. ਸਕੂਲ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ, ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ | ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ 'ਚ ਲਗਾਤਾਰ ਉਪਰਾਲੇ ਕਰ ਰਹੀ ਹੈ | ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ, ਉੱਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਬਦਲੇ <br/> ਅਗਲੀ ਖ਼ਬਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਮੇਰੀ ਪਹਿਲੀ ਤਰਜੀਹ-ਵਿਧਾਇਕ ਕਾਲਾ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।