06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

24 ਬੋਤਲਾਂ ਠੇਕਾ ਸ਼ਰਾਬ ਅੰਗਰੇਜ਼ੀ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 16-06-2026
ਬਰਨਾਲਾ, 15 ਜੂਨ (ਰਾਜ ਪਨੇਸਰ)- ਸਥਾਨਕ ਅਗਰਸੈਨ ਕਾਲੋਨੀ ਦੇ ਬਾਹਰ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਅੰਗਰੇਜ਼ੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਏ.ਐਸ.ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਭਾਰਤ ਭੂਸ਼ਨ ਪੱੁਤਰ ਜੱਗਾ ਸਿੰਘ ਵਾਸੀ ਜੀਵਨ ਜੋਤ ਕਾਲੋਨੀ ਬਰਨਾਲਾ ਨਾਜਾਇਜ਼ ਸ਼ਰਾਬ ਬਾਹਰੋਂ ਲਿਆ ਕੇ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਅਗਰਸੈਨ ਕਾਲੋਨੀ ਦੇ ਨਜ਼ਦੀਕ ਦੇਖਿਆ ਗਿਆ ਹੈ, ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਅੰਗਰੇਜ਼ੀ ਤੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਹੌਲਦਾਰ ਗੁਲਸ਼ਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸੜਕ ਬਣਾਉਣ ਦਾ ਕੰਮ ਹੌਲੀ ਰਫ਼ਤਾਰ ਨਾਲ ਚੱਲਣ ਕਰਕੇ ਰਾਹਗੀਰ ਤੇ ਦੁਕਾਨਦਾਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।