07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਿਕਾਸੀ ਨਾਲਿਆਂ ਦੀ ਸਫਾਈ ਦਾ ਕੰਮ ਜੰਗੀ ਪੱਧਰ 'ਤੇ ਆਰੰਭ-ਮਨੀਸ਼ ਬਾਂਸਲ <br/>

ਅਜੀਤ ਡੈਸਕ 16-06-2026
ਧਨੌਲਾ, 15 ਜੂਨ (ਜਤਿੰਦਰ ਸਿੰਘ ਧਨੌਲਾ)-ਮੁੱਖ ਮਾਰਗ 'ਤੇ ਦੋਵੇਂ ਪਾਸੇ ਬਣੇ ਨਿਕਾਸੀ ਨਾਲਿਆਂ ਨੂੰ ਸਾਫ਼ ਕਰਨ ਲਈ ਕੌਂਸਲਰ ਮਨੀਸ਼ ਕੁਮਾਰ ਦੀ ਅਗਵਾਈ ਹੇਠ ਜੰਗੀ ਪੱਧਰ 'ਤੇ ਕੰਮ ਆਰੰਭ ਕਰ ਦਿੱਤਾ ਗਿਆ | ਮਨੀਸ਼ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਰਹਿਨੁਮਾਈ ਹੇਠ ਜੇ.ਸੀ.ਬੀ ਮਸ਼ੀਨ ਧਨੌਲੇ ਲਈ ਭੇਜੀ ਗਈ | ਮਨੀਸ਼ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਦੇ ਸਮੁੱਚੇ ਕਰਮਚਾਰੀਆਂ ਨੂੰ ਨਾਲ ਲੈ ਕੇ ਡਰੇਨ ਤੋਂ ਲੈ ਕੇ ਬੱਸ ਸਟੈਂਡ ਤੱਕ ਅਤੇ ਬੱਸ ਸਟੈਂਡ ਤੋਂ ਅੱਗੇ ਤੱਕ ਖੁੱਲੇ ਨਾਲਿਆਂ ਦੀ ਸਫਾਈ ਦਾ ਕੰਮ ਆਰੰਭ ਦਿੱਤਾ ਗਿਆ ਹੈ | ਮਨੀਸ਼ ਕੁਮਾਰ ਨੇ ਆਖਿਆ ਕਿ ਗੁਰਮੀਤ ਸਿੰਘ ਮੀਤ ਹੇਰ ਨੇ ਕਿਹਾ ਕਿ ਧਨੌਲੇ ਦੇ ਨਿਕਾਸੀ ਪ੍ਰਬੰਧਾਂ ਨੂੰ ਸੁਚਾਰੂ ਰੂਪ 'ਚ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਸਾਰੇ ਕਰਮਚਾਰੀ ਚੰਗੀ ਪੱਧਰ 'ਤੇ ਸਫ਼ਾਈ ਦੇ ਕੰਮ ਵਿਚ ਜੁੱਟ ਚੁੱਕੇ ਹਨ ਜਿਸ ਤੋਂ ਉਮੀਦ ਹੈ ਕਿ ਆਉਣ ਵਾਲੇ ਬਰਸਾਤੀ ਮੌਸਮ ਤੋਂ ਪਹਿਲਾਂ ਪਹਿਲਾਂ ਧਨੌਲੇ ਦੇ ਨਿਕਾਸੀ ਪ੍ਰਬੰਧਾਂ ਨੂੰ ਦਰੁਸਤ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਨੇ ਆਰਜ਼ੀ ਮੋਘੇ ਦੇ ਕੇ ਉਚਿਤ ਕਦਮ ਚੱੁਕਿਆ- ਭਗਤਪੁਰਾ <br/> ਅਗਲੀ ਖ਼ਬਰ ਹੰਡਿਆਇਆ ਵਿਖੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।