ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਤੇ ਆਰਥਿਕ ਸ਼ਕਤੀਕਰਨ ਲਈ ਐਲਾਨੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਜ਼ਿਲ੍ਹਾ ਬਰਨਾਲਾ ਵਿਚ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ | ਜਨਰਲ ਵਰਗ ਦੀਆਂ ਅÏਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਅÏਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਇਸ ਯੋਜਨਾ ਦੀ ਰਜਿਸਟਰੇਸ਼ਨ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਹੋ ਗਈ ਹੈ | ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਅÏਰਤਾਂ ਨੂੰ ਹਰ ਮਹੀਨੇ 1000 ਰੁਪਏ ਤੇ ਐਸ.ਸੀ. ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਬੰਧਿਤ ਵਿਭਾਗ ਵਲੋਂ ਇਸ ਦੀ ਰਜਿਸਟਰੇਸ਼ਨ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅÏਰਤਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਜਿਵੇਂ ਬੈਂਕ ਦੀ ਕਾਪੀ, ਆਧਾਰ ਕਾਰਡ, ਵੋਟਰ ਕਾਰਡ, ਐੱਸ. ਸੀ ਸ਼੍ਰੇਣੀ ਦੀਆਂ ਅÏਰਤਾਂ ਲਈ ਜਾਤੀ ਸਰਟੀਫਿਕੇਟ ਤੇ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ | ਵਿਧਾਇਕ ਹਲਕਾ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਲਿਜਾ ਕੇ ਆਂਗਣਵਾੜੀ ਸੈਂਟਰਾਂ ਵਿਚ ਰਾਬਤਾ ਕਰ ਕੇ ਆਪਣੀ ਰਜਿਸਟਰੇਸ਼ਨ ਕਰਵਾਉਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਅÏਰਤਾਂ ਦੀ ਆਰਥਿਕ ਖ਼ੁਸ਼ਹਾਲੀ ਲਈ ਇਹ ਯੋਜਨਾ ਲਿਆਂਦੀ ਗਈ ਹੈ ਅਤੇ ਵੱਡੀ ਗਿਣਤੀ ਅÏਰਤਾਂ ਇਸ ਸਕੀਮ ਦੇ ਘੇਰੇ ਅਧੀਨ ਆਉਣਗੀਆਂ |