25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚੈੱਕਅਪ ਕੈਂਪ <br/>

ਅਜੀਤ ਡੈਸਕ 17-06-2026
ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਗਰਭਵਤੀ ਅÏਰਤਾਂ ਦੀ ਸਿਹਤ ਸੰਭਾਲ ਲਈ ਚਲਾਈ ਜਾ ਰਹੀ ਵੱਕਾਰੀ ਯੋਜਨਾ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ' (ਪੀ.ਐਮ.ਐਸ.ਐਮ.ਏ.) ਦੇ 10 ਸਾਲ ਪੂਰੇ ਹੋਣ ਦੇ ਮੌਕੇ 'ਤੇ ਅੱਜ ਸਿਵਲ ਸਰਜਨ ਸੰਗਰੂਰ ਡਾ: ਹਰੀਪਾਲ ਸਿੰਘ ਦੀ ਅਗਵਾਈ ਹੇਠ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਗਰਭਵਤੀ ਅÏਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਇਸ ਵਿਸ਼ੇਸ਼ ਸਕੀਮ ਤਹਿਤ ਗਰਭਵਤੀ ਮਹਿਲਾਵਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਖ਼ੂਨ ਤੇ ਪਿਸ਼ਾਬ ਦੇ ਜ਼ਰੂਰੀ ਟੈਸਟ, ਹਾਈ-ਰਿਸਕ (ਉੱਚ ਜ਼ੋਖ਼ਮ ਵਾਲੀ) ਗਰਭ ਅਵਸਥਾ ਦੀ ਪਛਾਣ ਅਤੇ ਮਾਹਿਰ ਡਾਕਟਰਾਂ ਵਲੋਂ ਪੋਸ਼ਣ ਸਬੰਧੀ ਵਿਸ਼ੇਸ਼ ਸਲਾਹ ਦਿੱਤੀ ਗਈ | ਇਸ ਤੋਂ ਇਲਾਵਾ ਗਰਭ ਅਵਸਥਾ ਦੌਰਾਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਅÏਰਤ ਰੋਗਾਂ ਦੇ ਮਾਹਰ ਡਾ: ਸ਼ੀਤਲ ਬਾਂਸਲ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਮਾਂ ਅਤੇ ਨਵਜੰਮੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਉਣਾ ਅਤੇ ਜਣੇਪਾ ਦਰ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਉਣਾ ਹੈ | ਉਨ੍ਹਾਂ ਸਮੂਹ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਇਨ੍ਹਾਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸੁਰੱਖਿਅਤ ਜਣੇਪੇ ਲਈ ਸਮੇਂ-ਸਮੇਂ 'ਤੇ ਆਪਣੀ ਜਾਂਚ ਜ਼ਰੂਰ ਕਰਵਾਉਣ |

ਪਿਛਲੀ ਖ਼ਬਰ ਪਿੰਡ ਚੀਮਾ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ <br/> ਅਗਲੀ ਖ਼ਬਰ ਵਿਧਾਨ ਸਭਾ ਹਲਕਾ ਭਦੌੜ ਦੇ ਬੀ.ਐਲ.ਓਜ਼ ਨੂੰ ਦਿੱਤੀ ਟਰੇਨਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।