25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪਿੰਡ ਚੀਮਾ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ <br/>

ਅਜੀਤ ਡੈਸਕ 17-06-2026
ਟੱਲੇਵਾਲ, 16 ਜੂਨ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਸੀ.ਡੀ.ਪੀ.ਓ ਮੈਡਮ ਹਰਮੀਤ ਕੌਰ ਅਤੇ ਕਰਮਜੀਤ ਕੌਰ ਸੁਪਰਵਾਈਜ਼ਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਅੱਜ ਸ਼ੁਰੂਆਤ ਕਰਦਿਆਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਸਖੀਆ ਵਲੋਂ ਔਰਤਾਂ ਦੇ ਫਾਰਮ ਭਰਨ ਲਈ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸੁਪਰਵਾਈਜ਼ਰ ਮੈਡਮ ਕਰਮਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤੇ ਵਿਚ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਅਪਲਾਈ ਕਰਨ ਵਾਲੀ ਮਹਿਲਾ ਪੰਜਾਬ ਦੀ ਵਸਨੀਕ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਫਾਰਮ ਭਰਨ ਸਮੇਂ ਆਧਾਰ ਕਾਰਡ, ਵੋਟਰ ਕਾਰਡ ਅਤੇ ਬੈਂਕ ਖਾਤੇ ਦੀ ਪਾਸਬੁੱਕ ਨਾਲ ਲਗਾਉਣੀ ਲਾਜ਼ਮੀ ਹੈ | ਯੋਗ ਲਾਭਪਾਤਰੀ ਆਪਣੇ ਨੇੜਲੇ ਆਂਗਣਵਾੜੀ ਕੇਂਦਰ ਜਾਂ ਸੇਵਾ ਕੇਂਦਰ ਵਿਖੇ ਜਾ ਕੇ ਆਪਣੀ ਰਜਿਸਟਰੇਸ਼ਨ ਮੁਫ਼ਤ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਇਸ ਸਕੀਮ ਦਾ ਲਾਭ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਮਹਿਲਾਵਾਂ ਨੂੰ ਵੀ ਮਿਲੇਗਾ | ਇਸ ਮੌਕੇ ਕਿਰਨਪ੍ਰੀਤ ਕੌਰ ਆਂਗਣਵਾੜੀ ਵਰਕਰ, ਕਿਰਨਜੀਤ ਕੌਰ ਆਂਗਣਵਾੜੀ ਵਰਕਰ, ਰਣਜੀਤ ਕੌਰ ਆਂਗਣਵਾੜੀ ਵਰਕਰ, ਜਸਵੀਰ ਕੌਰ ਆਂਗਣਵਾੜੀ ਵਰਕਰ ਤੋਂ ਇਲਾਵਾ ਸਖੀਆ ਮਨਪ੍ਰੀਤ ਕੌਰ, ਕੁਲਦੀਪ ਕੌਰ, ਅੰਗਰੇਜ਼ ਕੌਰ, ਸਰੋਜ ਰਾਣੀ, ਪਰਮਜੀਤ ਦੇਵੀ, ਅਨੁਰਾਧਾ, ਅਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਪੁਲਿਸ ਥਾਣਾ ਸੰਦੌੜ ਦੇ ਮੁਖੀ ਨਿਯੁਕਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚੈੱਕਅਪ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।