25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਇੰਸਪੈਕਟਰ ਦਲਜੀਤ ਸਿੰਘ ਗਿੱਲ ਪੁਲਿਸ ਥਾਣਾ ਸੰਦੌੜ ਦੇ ਮੁਖੀ ਨਿਯੁਕਤ

ਅਜੀਤ ਡੈਸਕ 17-06-2026
ਸੰਦੌੜ, 16 ਜੂਨ (ਜਸਵੀਰ ਸਿੰਘ ਜੱਸੀ) - ਪੰਜਾਬ ਪੁਲਿਸ ਵਲੋਂ ਜਾਰੀ ਕੀਤੇ ਗਏ ਤਬਾਦਲਾ ਹੁਕਮਾਂ ਤਹਿਤ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੂੰ ਪੁਲਿਸ ਥਾਣਾ ਸੰਦੌੜ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਉਹ ਮਲੇਰਕੋਟਲਾ ਸਿਟੀ-1 ਥਾਣੇ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਪੁਲਿਸ ਥਾਣਾ ਸੰਦੌੜ ਦਾ ਚਾਰਜ ਸੰਭਾਲਣ ਉਪਰੰਤ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ 'ਚ ਬਰਕਰਾਰ ਰੱਖਿਆ ਜਾਵੇਗਾ | ਉਨ੍ਹਾਂ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਤੱਤਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ | ਨਸ਼ਿਆਂ ਦੇ ਖ਼ਾਤਮੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਬਲਾਕ ਸੰਮਤੀ ਸੁਨਾਮ ਦੇ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੇ ਸੰਭਾਲਿਆ ਕਾਰਜਭਾਰ <br/> ਅਗਲੀ ਖ਼ਬਰ ਪਿੰਡ ਚੀਮਾ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।