ਭਦੌੜ, 16 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਹੋਣਹਾਰ ਲੜਕੀ ਰਮਨਦੀਪ ਕੌਰ ਪੁੱਤਰੀ ਗੁਰਜਿੰਦਰ ਸਿੰਘ ਤਖ਼ਤੂਪੁਰਾ ਨੇ ਧਾਰਮਿਕ ਪ੍ਰੀਖਿਆ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਤਿੰਨ ਪਾਤਿਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਧਾਮਾਂ ਦੀ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਗਰੁੱਪਾਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ | ਰਮਨਦੀਪ ਕੌਰ ਨੂੰ ਯਾਦਗਾਰੀ ਚਿੰਨ ਅਤੇ ਗਿਆਰਾਂ ਸੌ ਰੁਪਏ ਨਕਦ ਰਾਸ਼ੀ ਨਾਲ ਸਨਮਾਨਿਆ ਗਿਆ | ਸਕੂਲ ਪਹੁੰਚਣ 'ਤੇ ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਗੁਰਪ੍ਰੀਤ ਕੌਰ, ਵਾਇਸ ਪਿ੍ੰਸੀਪਲ ਮੈਡਮ ਮੀਨਾ ਜੈਨ, ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਅਤੇ ਮੈਡਮ ਸੁਨਿਧੀ ਮਿੱਤਲ ਨੇ ਮੋਹਰੀ ਲੜਕੀ ਦਾ ਉਚੇਚਾ ਸਨਮਾਨ ਅਤੇ ਹੌਸਲਾ ਅਫ਼ਜਾਈ ਕੀਤੀ |