ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦਾ ਪੀ.ਜੀ.ਡੀ.ਸੀ.ਏ (ਪੋਸਟ ਗ੍ਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ. ਕੇ. ਗੁਪਤਾ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਮਨਜੋਤ ਕੌਰ ਨੇ 76.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ, ਹਰਪਾਲ ਕੌਰ ਨੇ 75.2 ਫ਼ੀਸਦੀ ਅੰਕ ਲੈ ਕੇ ਦੂਜਾ, ਲਵਜੋਤ ਕੌਰ ਨੇ 71.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ ਗਰਗ, ਪ੍ਰਬੰਧਕੀ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਨਰੇਸ਼ ਕੁਮਾਰ ਨੇ ਹੋਣਹਾਰ ਵਿਦਿਆਰਥਣਾਂ, ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਰਜਨੀਸ਼ ਨਰੂਲਾ, ਅਕਾਦਮਿਕ ਇੰਚਾਰਜ ਪ੍ਰੋ: ਜਸਪ੍ਰੀਤ ਕੌਰ, ਕਲਾਸ ਇੰਚਾਰਜ ਪ੍ਰੋ: ਜਸਪ੍ਰੀਤ ਕੌਰ (ਸੀ.ਐਸ.ਈ) ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ |