25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪੰਜਾਬ ਅੰਦਰ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ-ਬੀਬੀ ਘਨੌਰੀ <br/>

ਅਜੀਤ ਡੈਸਕ 17-06-2026
ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ)-ਭਾਜਪਾ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਪੰਜਾਬ 'ਚ ਤੇਜ਼ੀ ਨਾਲ ਭਾਜਪਾ ਦੇ ਹੱਕ 'ਚ ਮਾਹੌਲ ਬਣ ਰਿਹਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕੀਤੇ ਗਏ ਲੋਕ-ਪੱਖੀ ਫ਼ੈਸਲਿਆਂ, ਗ਼ਰੀਬ ਕਲਿਆਣ ਯੋਜਨਾਵਾਂ, ਕਿਸਾਨ ਹਿਤੈਸ਼ੀ ਸਕੀਮਾਂ, ਦੇਸ਼ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ, ਵਰਕਰ ਅਤੇ ਸਮਾਜ ਦੇ ਹਰ ਵਰਗ ਨਾਲ ਸਬੰਧਿਤ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ ਹਨ | ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਸੂਬੇ ਦੇ ਹਰ ਹਲਕੇ, ਮੰਡਲ ਅਤੇ ਬੂਥ ਪੱਧਰ ਤੱਕ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ | ਘਰ-ਘਰ ਪਹੁੰਚ ਕਰ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਨਾਲ ਜੋੜਿਆ ਜਾ ਰਿਹਾ ਹੈ | ਇਸ ਮੌਕੇ ਬੀਬੀ ਘਨੌਰੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ 20 ਜੂਨ ਤੋਂ ਸ਼ੁਰੂ ਹੋ ਰਹੀ ਤਿੰਨ ਰੋਜ਼ਾ ਪੰਜਾਬ ਫੇਰੀ ਸਬੰਧੀ ਵੀ ਵਰਕਰਾਂ ਅਤੇ ਆਗੂਆਂ ਨਾਲ ਵਿਸ਼ੇਸ਼ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੂਬੇ ਭਰ ਵਿਚ ਹੋਣ ਵਾਲੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ | ਭਾਜਪਾ ਆਗੂ ਗੁਰਸ਼ਰਨ ਸਿੰਘ ਠੀਕਰੀਵਾਲ, ਸੰਤ ਸਿੰਘ ਧੂਰੀ, ਮਹਿੰਦਰ ਸਿੰਘ ਖ਼ਾਲਸਾ, ਨੰਬਰਦਾਰ ਬਲਵੀਰ ਸਿੰਘ ਮਹਿਲ ਖੁਰਦ, ਚਰਨਜੀਤ ਖ਼ਿਆਲੀ, ਬਲਦੀਪ ਸਿੰਘ ਮਹਿਲ ਖੁਰਦ, ਜਗਸੀਰ ਸਿੰਘ ਕੁਰੜ, ਜਸਵੰਤ ਸਿੰਘ ਕਲਾਲ ਮਾਜਰਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਭੈਣਾਂ-ਧੀਆਂ ਲਈ ਦੁਰਗਾ ਵਾਹਿਣੀ ਦਾ ਆਤਮ-ਰੱਖਿਆ ਸਿਖਲਾਈ ਕੈਂਪ 28 ਤੱਕ <br/> ਅਗਲੀ ਖ਼ਬਰ ਆਰੀਆਭੱਟਾ ਕਾਲਜ ਦਾ ਪੀ.ਜੀ.ਡੀ.ਸੀ.ਏ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।