26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਿੰਡ ਸ਼ਾਹਪੁਰ ਕਲਾਂ ਵਿਖੇ ਮੰਤਰੀ ਅਮਨ ਅਰੋੜਾ ਨੇ ਸੈਂਕੜੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 19-06-2026

ਚੀਮਾ ਮੰਡੀ, 17 ਜੂਨ (ਗੁਰਜੀਤ ਸਿੰਘ ਚਹਿਲ) - ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ 700 ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮਕਸਦ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਸਕੀਮ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਪੰਚਾਇਤ, ਹੋਰ ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਹੰਡਿਆਇਆ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।