06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਵਾਤਾਵਰਨ ਦੀ ਸੰਭਾਲ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 21-06-2026
ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਬੱਸ ਸਟੈਂਡ ਮਹਿਲ ਕਲਾਂ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ, ਯੂਥ ਕਾਂਗਰਸ ਦੀ ਅਗਵਾਈ ਹੇਠ ਵਾਤਾਵਰਨ ਸੰਭਾਲ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਫਲਦਾਰ, ਛਾਂਦਾਰ ਅਤੇ ਫੁੱਲਦਾਰ ਬੂਟਿਆਂ ਦੀ ਵੰਡ ਕੀਤੀ ਗਈ। ਇਸ ਮੌਕੇ ਐੱਸ.ਸੀ. ਵਿਭਾਗ ਕਾਂਗਰਸ ਪੰਜਾਬ ਦੇ ਕਾਰਜਕਾਰੀ ਚੇਅਰਮੈਨ ਬਨੀ ਖਹਿਰਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਲੋਕਾਂ ਦੇ ਹੱਕਾਂ, ਸਮਾਜਿਕ ਨਿਆਂ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਆਵਾਜ਼ ਬੁਲੰਦ ਕੀਤੀ ਹੈ। ਹਰ ਵਿਅਕਤੀ ਦਾ ਫ਼ਰਜ਼ ਬਣਦਾ ਹੈ ਕਿ ਉਹ ਰੁੱਖ ਲਗਾਉਣ ਅਤੇ ਕੁਦਰਤ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ। ਬਨੀ ਖਹਿਰਾ ਨੇ ਕਿਹਾ ਕਿ ਰੁੱਖ ਮਨੁੱਖਤਾ ਲਈ ਕੁਦਰਤ ਦਾ ਸਭ ਤੋਂ ਵੱਡਾ ਵਰਦਾਨ ਹਨ। ਇਹ ਨਾ ਸਿਰਫ਼ ਸਾਨੂੰ ਸਾਫ਼ ਹਵਾ ਅਤੇ ਠੰਢੀ ਛਾਂ ਪ੍ਰਦਾਨ ਕਰਦੇ ਹਨ, ਸਗੋਂ ਧਰਤੀ ਦੇ ਵਾਤਾਵਰਣਕ ਸੰਤੁਲਨ ਨੂੰ ਕਾਇਮ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਜਨਮ ਦਿਨ, ਵਿਆਹ ਦੀਆਂ ਵਰ੍ਹੇਗੰਢ ਅਤੇ ਹੋਰ ਖ਼ੁਸ਼ੀ ਦੇ ਮੌਕਿਆਂ ‘ਤੇ ਵਾਧੂ ਖ਼ਰਚ ਕਰਨ ਦੀ ਥਾਂ ਵਧੇਰੇ ਬੂਟੇ ਲਗਾਉਣ ਦੀ ਪ੍ਰੰਪਰਾ ਅਪਣਾਉਣ। ਇਸ ਮੌਕੇ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ ਆੜ੍ਹਤੀਆ, ਪ੍ਰਧਾਨ ਗਗਨ ਸਰਾਂ ਨੇ ਕਿਹਾ ਕਿ ਬਨੀ ਖਹਿਰਾ ਵਲੋਂ ਹਲਕੇ ਵਿਚ ਸਮਾਜ ਭਲਾਈ ਨਾਲ ਜੁੜੇ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਪ੍ਰੋਗਰਾਮ ਦੌਰਾਨ ਬੱਸ ਸਟੈਂਡ ‘ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ। ਲੋਕਾਂ ਨੇ ਕਿਹਾ ਕਿ ਸਿਆਸੀ ਸਮਾਗਮਾਂ ਨੂੰ ਸਮਾਜਿਕ ਅਤੇ ਵਾਤਾਵਰਣਕ ਮੁਹਿੰਮਾਂ ਨਾਲ ਜੋੜਨਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਦੀਪ ਸਿੰਘ, ਰਫ਼ੀ ਰਾਜੂ, ਸੋਨੂੰ ਰਾਜੂ ਪੰਡੋਰੀ, ਜੱਸਾ ਛੀਨੀਵਾਲ, ਬਲਜਿੰਦਰ ਸਹਿਜੜਾ, ਜਸਵਿੰਦਰ ਸਿੰਘ ਜੱਸਾ, ਪੰਮਾ ਗੰਗੋਹਰ, ਰਾਜੂ ਮੈਂਬਰ ਮੂੰਮ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਅਤੇ ਯੂਥ ਕਾਂਗਰਸ ਦੇ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੜਕਾਂ ਦੁਆਲੇ ਕਰੋੜਾਂ ਰੁਪਏ ਦੇ ਖੜ੍ਹੇ ਸੁੱਕੇ ਦਰੱਖ਼ਤ ਆਖ਼ਰ ਕਦੋਂ ਤੱਕ ਮਿੱਟੀ ਬਣਦੇ ਰਹਿਣਗੇ ਅਗਲੀ ਖ਼ਬਰ ਸਟਰੀਟ ਲਾਈਟਾਂ ਨਾ ਚੱਲਣ ਕਾਰਨ ਲੋਕਾਂ ਨੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।