06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਭੈਣ-ਭਰਾ ਕਾਬੂ

ਅਜੀਤ ਡੈਸਕ 23-06-2026
ਹੰਡਿਆਇਆ, 22 ਜੂਨ (ਗੁਰਜੀਤ ਸਿੰਘ ਖੁੱਡੀ)-ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਭੈਣ-ਭਰਾ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖ਼ਬਰ ਦੀ ਇਤਲਾਹ ’ਤੇ ਯੱਕਾਖ਼ਾਨਾ ਹੰਡਿਆਇਆ ਪਾਸੋਂ ਸਰਬਜੀਤ ਕੌਰ ਪਤਨੀ ਕਾਲਾ ਸਿੰਘ ਵਾਸੀ ਕਿਲ੍ਹਾ ਪੱਤੀ ਹੰਡਿਆਇਆ ਤੇ ਉਸ ਦਾ ਭਰਾ ਤਰਸਪ੍ਰੀਤ ਸਿੰਘ ਉਰਫ਼ ਗਗਲੂੰ ਪੁੱਤਰ ਭੋਲਾ ਸਿੰਘ ਵਾਸੀ ਜੋਗਾ (ਮਾਨਸਾ) ਜੋ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦੇ ਸੀ। ਉਨ੍ਹਾਂ ਕਿਹਾ ਕਿ ਸਰਬਜੀਤ ਕੌਰ ਤੇ ਤਰਸਪ੍ਰੀਤ ਸਿੰਘ ਉਰਫ਼ ਗਗਲੂੰ ਨੂੰ ਸਰਬਜੀਤ ਕੌਰ ਦੇ ਘਰੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ। ਇਸ ਮੌਕੇ ਏ.ਐਸ.ਆਈ. ਗੁਰਮੇਲ ਸਿੰਘ, ਹੌਲਦਾਰ ਸੁਰਜੀਤ ਸਿੰਘ, ਲਵਜੀਤ ਸਿੰਘ, ਮਹਿਲਾ ਸਿਪਾਹੀ ਪਰਮਜੀਤ ਕੌਰ ਹਾਜ਼ਰ ਸੀ।
ਪਿਛਲੀ ਖ਼ਬਰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਕੀਤੇ ਜਾ ਰਹੇ ਰੋਸ ਮਾਰਚ ’ਚ ਭਰਵੀਂ ਸ਼ਮੂਲੀਅਤ ਕਰਾਂਗੇ- ਆਗੂ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।