06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਔਰਤ ਤੋਂ ਵਾਲੀਆਂ ਅਤੇ ਨਕਦੀ ਖੋਹਣ ਵਾਲੇ ਤਿੰਨ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-06-2026
ਬਰਨਾਲਾ, 22 ਜੂਨ (ਰਾਜ ਪਨੇਸਰ)-ਪਿੰਡ ਸੰਘੇੜਾ ਨਜ਼ਦੀਕ ਇਕ ਔਰਤ ਨੂੰ ਹਥਿਆਰ ਦਿਖਾ ਕੇ ਸੋਨੇ ਦੀਆਂ ਵਾਲੀਆਂ ਅਤੇ 8 ਹਜ਼ਾਰ ਰੁਪਏ ਦੀ ਨਕਦੀ ਖੋਹਣ ਵਾਲੇ ਤਿੰਨ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਮਹਿਲਾ ਹੌਲਦਾਰ ਰੀਤੂ ਰਾਣੀ ਨੇ ਦੱਸਿਆ ਕਿ ਮੁੱਦਈ ਅਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਾਲਾ ਪੱਤੀ ਸੰਘੇੜਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਹਨ ਕਿ ਬੀਤੇ ਦਿਨੀਂ ਉਹ ਆਪਣੀ ਘਰਵਾਲੀ ਨਾਲ ਜਾ ਰਿਹਾ ਸੀ। ਜਦੋਂ ਉਹ ਠੀਕਰੀਵਾਲਾ ਰੋਡ ਤੋਂ ਪਿੰਡ ਸੰਘੇੜਾ ਕੋਲ ਪਹੁੰਚੇ ਤਾਂ ਇਕ ਮੋਟਰਸਾਈਕਲ ’ਤੇ ਤਿੰਨ ਨਾਮਾਲੂਮ ਵਿਅਕਤੀਆਂ ਨੇ ਸਾਨੂੰ ਘੇਰ ਕੇ ਕਿਰਚ ਦਿਖਾ ਕੇ ਮੇਰੀ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ ਤੇ 8 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਮੁਦਈ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਹਿਣਾ ਪੁਲਿਸ ਨੇ ਨਹਿਰ ’ਚ ਛਾਲ ਮਾਰਨ ਵਾਲੇ ਵਿਅਕਤੀ ਨੂੰ ਸੁਰੱਖਿਅਤ ਕੱਢਿਆ ਅਗਲੀ ਖ਼ਬਰ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਤਹਿਤ ਪਿੰਡ ਚੂੰਘਾ ਦਾ ਸਰਪੰਚ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।