07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਾਬਾਲਗ ਬੱਚੀ ਨੂੰ ਲੱਭਣ ਲਈ ਡੀ.ਸੀ. ਅਤੇ ਐਸ.ਐਸ. ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 23-06-2026
ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਇੱਕ ਪ੍ਰਾਈਵੇਟ ਸਕੂਲ ਦੀ ਨਾਬਾਲਗ ਵਿਦਿਆਰਥਣ ਨੂੰ ਅਗਵਾ ਹੋਇਆਂ ਮਹੀਨੇ ਭਰ ਤੋਂ ਵੀ ਵੱਧ ਸਮਾਂ ਬੀਤ ਜਾਣ ਬਾਅਦ ਪੁਲਿਸ ਵਲੋਂ ਬਰਾਮਦ ਕਰਨ ਤੋਂ ਅਸਮਰਥ ਰਹਿਣ ਕਰ ਕੇ ਇਨਕਲਾਬੀ, ਜਮਹੂਰੀ, ਜਨਤਕ ਜਥੇਬੰਦੀਆਂ ਵਿਚ ਭਾਰੀ ਗ਼ੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ 20 ਮਈ ਨੂੰ ਰਾਤ ਸਮੇਂ ਗੁਰਬਿੰਦਰ ਸਿੰਘ ਨਾਂਅ ਦਾ ਵਿਅਕਤੀ ਅਗਵਾ ਕਰ ਕੇ ਲੈ ਗਿਆ ਸੀ। ਥਾਣਾ ਸਦਰ ਬਰਨਾਲਾ ਵਿਖੇ ਮੁਕੱਦਮਾ ਦਰਜ਼ ਹੋ ਗਿਆ ਸੀ। ਇਸ ਮਾਮਲੇ ਨੂੰ ਵਿਚਾਰਨ ਲਈ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਡਾ: ਰਜਿੰਦਰ ਪਾਲ ਅਤੇ ਭੋਲਾ ਸਿੰਘ ਛੰਨਾਂ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਦੇ ਢਿੱਲੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਜਥੇਬੰਦੀਆਂ ਵਲੋਂ ਬੱਚੀ ਨੂੰ ਬਰਾਮਦ ਕਰਵਾਉਣ ਲਈ ਡੀ.ਸੀ. ਬਰਨਾਲਾ ਅਤੇ ਐਸ.ਐਸ.ਪੀ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਡਾ: ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ, ਜਸਮਾਲ ਚੀਮਾ, ਭੋਲਾ ਸਿੰਘ ਛੰਨਾਂ, ਬਾਬੂ ਸਿੰਘ ਖੁੱਡੀ ਕਲਾਂ, ਅਮਰਜੀਤ ਕੌਰ, ਰਾਮ ਸਿੰਘ ਸ਼ਹਿਣਾ, ਸੰਦੀਪ ਸਿੰਘ ਚੀਮਾ, ਵਾਹਿਗੁਰੂ ਸਿੰਘ, ਗੁਰਮੀਤ ਸਿੰਘ, ਬਿੱਕਰ ਸਿੰਘ ਔਲਖ, ਹਰਚਰਨ ਸਿੰਘ ਚਹਿਲ, ਗੁਰਮੀਤ ਸਿੰਘ ਸੁਖਪੁਰਾ, ਬਲਵੰਤ ਸਿੰਘ ਬਰਨਾਲਾ, ਅਜਮੇਰ ਸਿੰਘ ਕਾਲਸਾਂ, ਗੁਲਵੰਤ ਸਿੰਘ ਬਰਨਾਲਾ, ਯਾਦਵਿੰਦਰ ਠੀਕਰੀਵਾਲ, ਬਲਦੇਵ ਮੰਡੇਰ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਨਾਬਾਲਗ ਬੱਚੀ ਨੂੰ ਜਲਦ ਤੋਂ ਜਲਦ ਬਰਾਮਦ ਕਰਵਾਇਆ ਜਾਵੇ। ਇਸ ਮੌਕੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਮੌੜਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ ਅਗਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਵਲੋਂ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।