05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਖੇਤੀ ਸਮਝੌਤਾ ਰੱਦ ਕਰਵਾਉਣ ਲਈ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 24-06-2026


ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਭਾਰਤ-ਅਮਰੀਕਾ ਟਰੇਡ ਡੀਲ ਖੇਤੀ ਸਮਝੌਤਾ ਰੱਦ ਕਰਵਾਉਣ ਲਈ ਭਰਾਤਰੀ ਜਥੇਬੰਦੀਆਂ ਵਲੋਂ ਨਹਿਰ ਵਾਲੇ ਬੱਸ ਸਟੈਂਡ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਬੱਬੂ ਪੰਧੇਰ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਖੇਤੀ ਸਮਝੌਤਾ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੀਦਾ ਹੈ, ਜਿਸ ਨੂੰ ਭਰਾਤਰੀ ਜਥੇਬੰਦੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਟਰੇਡ ਡੀਲ ਦੇ ਮਸਲੇ ’ਤੇ ਪੰਜਾਬ ਸਰਕਾਰ ਦੀ ਚੁੱਪ ਤੋਂ ਵੀ ਪੰਜਾਬ ਦੇ ਕਿਸਾਨ ਦੁਖੀ ਹਨ। ਉਨ੍ਹਾਂ ਕਿਹਾ ਕਿ ਸਮਝੌਤਾ ਰੱਦ ਕਰਵਾਉਣ ਤੱਕ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਵਿੰਦਰ ਸਿੰਘ ਨਾਮਧਾਰੀ ਜ਼ਿਲ੍ਹਾ ਜਥੇਬੰਦਕ ਸਕੱਤਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਗੁਰਜੰਟ ਸਿੰਘ ਜੰਟਾ ਬਦਰੇ ਵਾਲਾ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਬੂਟਾ ਸਿੰਘ ਰਹਿਲ, ਦੀਦਾਰ ਸਿੰਘ ਪੰਧੇਰ, ਬੀਰਾ ਸਿੰਘ ਗਿੱਲ, ਬਲਜੀਤ ਸਿੰਘ ਅਜਾਦ, ਹਰਜਿੰਦਰ ਸਿੰਘ ਬਿੱਲੂ, ਭੋਲਾ ਸਿੰਘ, ਨਿਰਮਲ ਸਿੰਘ ਨਿੰਮਾ, ਬੰਤ ਸਿੰਘ ਬਾਠ, ਹਰਦੀਪ ਸਿੰਘ ਨੀਲੋਂ ਕੋਠੇ, ਗੁਰਪ੍ਰੀਤ ਸਿੰਘ ਬਾਠ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਚੋਣਾਂ ’ਚ ਰਾਜਿੰਦਰ ਦੀਪਾ ਦੇ ਸਮਰਥਕਾਂ ਦੀ ਵੱਡੀ ਜਿੱਤ ਅਗਲੀ ਖ਼ਬਰ ਗੈਸ ਨਾ ਮਿਲਣ ’ਤੇ ਲਾਭਪਾਤਰੀਆਂ ਨੇ ਪਨਸਪ ਏਜੰਸੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।