29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਾਕਾ ਦੀ ਭਾਰਤੀ ਫੌਜ ’ਚ ਚੋਣ, ਭਾਜਪਾ ਆਗੂਆਂ ਨੇ ਕੀਤਾ ਸਨਮਾਨ

ਅਜੀਤ ਡੈਸਕ 26-06-2026
ਲਹਿਰਾਗਾਗਾ, 25 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਦੇ ਜੋਗੀ ਬਿਰਾਦਰੀ ਨਾਲ ਸੰਬੰਧਿਤ ਹੋਣਹਾਰ ਨੌਜਵਾਨ ਸਾਕਾ ਨੇ ਭਾਰਤੀ ਫੌਜ ਵਿੱਚ ਭਰਤੀ ਹੋ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਚੋਣ ਬਟਾਲੀਅਨ ਆਰਮੀ ਮੈਡੀਕਲ ਕੋਰਪਸ ਲਖਨਊ ’ਚ ਹੋਈ ਹੈ, ਜਿਸ ਨਾਲ ਪੂਰੇ ਇਲਾਕੇ ’ਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ । ਇਸ ਮੌਕੇ ਭਾਰਤੀ ਜਨਤਾ ਪਾਰਟੀ ਲਹਿਰਾਗਾਗਾ ਦੇ ਆਗੂਆਂ ਵਲੋਂ ਨੌਜਵਾਨ ਦੇ ਘਰ ਪਹੁੰਚ ਕੇ ਉਸ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਮਾਰਕਫੈੱਡ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਗਲਾ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਕੇਵਲ ਕ੍ਰਿਸ਼ਨ ਸਿੰਗਲਾ, ਸਾਬਕਾ ਪ੍ਰਧਾਨ ਅਸ਼ਵਨੀ ਸਿੰਗਲਾ, ਮਨੋਜ ਗਰਗ ਸਮੇਤ ਹੋਰ ਆਗੂਆਂ ਨੇ ਸਾਕਾ ਨੂੰ ਵਧਾਈ ਦਿੰਦਿਆਂ ਉਸ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦਾ ਫੌਜ ਵਿੱਚ ਭਰਤੀ ਹੋਣਾ ਮਾਣ ਦੀ ਗੱਲ ਹੈ ਅਤੇ ਸਾਕਾ ਨੇ ਆਪਣੀ ਮਿਹਨਤ ਨਾਲ ਸਮਾਜ ਅਤੇ ਇਲਾਕੇ ਦਾ ਸਿਰ ਉੱਚਾ ਕੀਤਾ ਹੈ।
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਘਰ-ਘਰ ਸਰਵੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।