14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਧਾਇਕ ਕਾਲਾ ਢਿੱਲੋਂ ਨੇ ਨਵ-ਨਿਯੁਕਤ ਬਲਾਕ ਪ੍ਰਧਾਨ ਅਰਨਦੀਪ ਸਿੰਘ ਧਾਲੀਵਾਲ ਦਾ ਸਨਮਾਨ ਕੀਤਾ

ਅਜੀਤ ਡੈਸਕ 27-06-2026
ਸ਼ਹਿਣਾ, 26 ਜੂਨ (ਸੁਰੇਸ਼ ਗੋਗੀ)-ਪੰਜਾਬ ਵਿਚ ਨੌਜਵਾਨ ਪੀੜੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਏਗੀ। ਇਹ ਸ਼ਬਦ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਨੇ ਯੂਥ ਕਾਂਗਰਸ ਬਲਾਕ ਸ਼ਹਿਣਾ ਦੇ ਨਵ ਨਿਯੁਕਤ ਪ੍ਰਧਾਨ ਅਰਨਦੀਪ ਸਿੰਘ ਧਾਲੀਵਾਲ ਪੁੱਤਰ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ ਦਾ ਸਿਰੋਪਾਉ ਪਾ ਕੇ ਸਨਮਾਨ ਕਰਨ ਸਮੇਂ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਿਰਫ਼ ਇਸਤਿਹਾਰਬਾਜੀਆ ਉੱਪਰ ਕਰੋੜਾਂ ਰੁਪਏ ਖ਼ਰਚ ਕੇ ਪੰਜਾਬ ਉੱਪਰ ਕਰਜ਼ੇ ਦਾ ਬੋਝ ਹੋਰ ਪਾ ਦਿੱਤਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਅਗਵਾਈ ਵਿਚ ਬਣੇਗੀ। ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਅਰੁਣ ਪ੍ਰਤਾਪ ਸਿੰਘ ਢਿੱਲੋਂ, ਜਸਕਰਨ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਸੁਖਜਿੰਦਰ ਸਿੰਘ ਰੂੜੇਕੇ, ਰਵਿੰਦਰ ਸਿੰਘ ਭਦੌੜ, ਬਿੱਟੂ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਹੜਤਾਲ ਜਾਰੀ ਅਗਲੀ ਖ਼ਬਰ ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾ ਨੰਦ ਜੀ ਦੀ 24ਵੀਂ ਬਰਸੀ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।