02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਪੱਖੋਕੇ ਦੇ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਅਜੀਤ ਡੈਸਕ 28-06-2026
ਟੱਲੇਵਾਲ, 27 ਜੂਨ (ਸੋਨੀ ਚੀਮਾ)-ਪਿੰਡ ਪੱਖੋਕੇ ਦੇ 66 ਕੇ.ਵੀ ਗਰਿੱਡ ਤੋਂ ਖੇਤੀਬਾੜੀ ਸੈਕਟਰ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਅੱਜ ਅੱਕੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਇਕਾਈਆਂ ਪੱਖੋਕੇ ਦੇ ਆਗੂਆਂ ਦੀ ਅਗਵਾਈ ਵਿਚ ਗਰਿੱਡ ਅੱਗੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਵਿਚ ਬਿਜਲੀ ਦੇ ਲੰਬੇ ਕੱਟਾਂ ਅਤੇ ਘੱਟ ਵੋਲਟੇਜ ਕਾਰਨ ਫ਼ਸਲਾਂ ਸੁੱਕਣ ਲੱਗੀਆਂ ਹਨ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਲੁਆਈ ਅਤੇ ਹੋਰ ਫ਼ਸਲਾਂ ਜਿਵੇਂ ਕਿ ਮੱਕੀ ਅਤੇ ਸਬਜ਼ੀਆਂ ਨੂੰ ਭਾਰੀ ਗਰਮੀ ਕਾਰਨ ਪਾਣੀ ਦੀ ਜ਼ਰੂਰਤ ਹੈ, ਪਰ ਬਿਜਲੀ ਨਾ ਆਉਣ ਕਾਰਨ ਫ਼ਸਲਾਂ ਮੁਰਝਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ 8 ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਅਜੇ ਵੀ ਕਈ-ਕਈ ਘੰਟੇ ਬਿਜਲੀ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਉਕਤ ਕਿਸਾਨਾਂ ਨੇ ਕਿਹਾ ਕਿ ਵਿਭਾਗ ਜਲਦ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਮੁਹੱਈਆ ਕਰਵਾਏ ਨਹੀਂ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਨਿਰਮਲ ਸਿੰਘ ਇਕਾਈ ਪ੍ਰਧਾਨ ਉਗਰਾਹਾਂ, ਚਰਨਜੀਤ ਸਿੰਘ ਉਗਰਾਹਾਂ, ਚਰਨ ਸਿੰਘ ਉਗਰਾਹਾਂ, ਚਮਕੌਰ ਸਿੰਘ ਨਵਦੀਪ ਪੈਲੇਸ ਵਾਲੇ, ਸੁਖਪਾਲ ਸਿੰਘ ਸਾਬਕਾ ਪੰਚ, ਬੀਰਾ ਸਿੰਘ, ਵਿੱਕੀ ਗਿੱਲ ਕਾਦੀਆਂ, ਨੈਬ ਸਿੰਘ ਕਾਦੀਆਂ, ਕਰਮੂ ਸਿੰਘ, ਗੁਰਦੀਪ ਸਿੰਘ ਉਗਰਾਹਾਂ, ਦੀਪਾ ਸਿੰਘ, ਨੱਥਾ ਸਿੰਘ ਫ਼ੌਜੀ ਆਦਿ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।