03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 28-06-2026
ਮਹਿਲ ਕਲਾਂ, 27 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤਹਿਤ ਅਕਾਲ ਅਕੈਡਮੀ, ਮਹਿਲ ਕਲਾਂ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਸਕੂਲ ਦੇ 100 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਕੂਲ ਦੇ ਮੈਦਾਨ ’ਚ ‘ਅਸੀਂ ਨਸ਼ਾ ਮੁਕਤ ਹਾਂ’ ਦੀ ਮਨੁੱਖੀ ਬਣਤਰ ਤਿਆਰ ਕਰ ਕੇ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਅਤੇ ਪ੍ਰੇਰਣਾਦਾਇਕ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰੱਖਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮੇਂ ਦੀ ਮੁੱਖ ਲੋੜ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਡਰੋਨ ਰਾਹੀਂ ਹਵਾਈ ਫ਼ੋਟੋਗਰਾਫੀ ਵੀ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਬਣਾਈ ਗਈ ‘ਅਸੀਂ ਨਸ਼ਾ ਮੁਕਤ ਹਾਂ’ ਮਨੁੱਖੀ ਬਣਤਰ ਬਹੁਤ ਹੀ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਦਿਖਾਈ ਦਿੱਤੀ। ਪ੍ਰੋਗਰਾਮ ਦੇ ਅੰਤ ’ਚ ਸੰਸਥਾ ਦੇ ਪ੍ਰਿੰਸੀਪਲ ਬਲਵਿੰਦਰ ਕੌਰ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਨਗਰ ਪੰਚਾਇਤਾਂ ਨੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਅੱਜ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ-ਚੱਠਾ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਦੀ 19ਵੀਂ ਚੌਂਕੀ ਮੌਕੇ ਭਜਨ ਗਾਇਕ ਦੀਪਕ ਜੈਨ ਨੇ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।