03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਬਿਜਲੀ ਮੁਲਾਜ਼ਮ ਅੱਜ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ-ਚੱਠਾ

ਅਜੀਤ ਡੈਸਕ 28-06-2026
ਸੁਨਾਮ ਊਧਮ ਸਿੰਘ ਵਾਲਾ, 27 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਬਿਆਨ ਜਰੀਏ ਜਥੇਬੰਦੀ ਦੇ ਸੂਬਾਈ ਆਗੂ ਹਰਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆਏ ਸੂਬੇ ਭਰ ਦੇ ਬਿਜਲੀ ਮੁਲਾਜ਼ਮ ਅੱਜ 28 ਜੂਨ ਨੂੰ ਸੰਗਰੂਰ ਵਿਖੇ ਰੋਸ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕਰਨਗੇ । ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ ਅਤੇ ਬਿਜਲੀ ਕਾਮਿਆਂ ਦੀਆਂ ਜਾਇਜ ਮੰਗਾਂ ਮੰਨਣ ਤੋਂ ਵੀ ਆਨਾਕਾਨੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜਿੱਥੇ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲਾਰੇ ਲਾਏ ਜਾ ਰਹੇ ਹਨ, ਉੱਥੇ ਹੀ ਮੁਲਾਜ਼ਮਾਂ ਦੇ 18 ਫੀਸਦੀ ਡੀ. ਏ. ਦੇ ਕਰੋੜਾਂ ਰੁਪਏ ਪੰਜਾਬ ਸਰਕਾਰ ਵਲ ਬਕਾਇਆ ਖੜ੍ਹੇ ਹਨ ।ਚੱਠਾ ਨੇ ਕਿਹਾ ਕਿ ਪਾਵਰਕਾਮ ਵਿਚ ਕਰੀਬ 50 ਹਜ਼ਾਰ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਬਹੁਤ ਘੱਟ ਮੁਲਾਜ਼ਮ ਕੰਮ ਕਰ ਰਹੇ ਹਨ । ਜਿਸ ਕਾਰਨ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ ।
ਪਿਛਲੀ ਖ਼ਬਰ ਭਾਜਪਾਈਆਂ ਨੇ ਫੂਕਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਅਗਲੀ ਖ਼ਬਰ ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।