25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਖੁੱਡੀ ਕਲਾਂ ਵਿਖੇ ਬਿਜਲੀ ਕੱਟਾਂ ਤੋਂ ਭੜਕੇ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਜ਼ੋਰਦਾਰ ਪ੍ਰਦਰਸ਼ਨ

ਅਜੀਤ ਡੈਸਕ 29-06-2026
ਹੰਡਿਆਇਆ, 28 ਜੂਨ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਕਲਾਂ ਵਿਖੇ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਕੱਠੇ ਹੋਏ ਕਿਸਾਨਾਂ ਨੇ ਬਿਜਲੀ ਵਿਭਾਗ ਦੇ ਗਰਿੱਡ ਹੰਡਿਆਇਆ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਾਬੂ ਸਿੰਘ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਜਨ ਸਭਾਵਾਂ ਵਿਚ ਵੱਡੇ-ਵੱਡੇ ਦਾਅਵੇ ਕਰਦੇ ਹਨ ਕਿ ਕਿਸਾਨਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ । ਉਨ੍ਹਾਂ ਕਿਹਾ ਕਿ ਬਿਜਲੀ ਦੀ ਲੰਮੀ ਕਟੌਤੀ ਕਾਰਨ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ । ਇਸ ਮੌਕੇ ਕਿਸਾਨ ਬਿੰਦਰ ਸਿੰਘ, ਜਗਦੀਸ਼ ਬਿੱਟਾ ਰਾਮਸਰ ਕੋਠੇ, ਗੁਰਮੇਲ ਸਿੰਘ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਬੂਟਾ ਸਿੰਘ, ਜਰਨੈਲ ਸਿੰਘ, ਅਮਨਦੀਪ ਸਿੰਘ ਨੰਬਰਦਾਰ, ਗੁਰਚੇਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹੇ ਵਿਚ 558 ਬੀ.ਐਲ.ਓ. ਗਣਨਾ ਫਾਰਮ ਭਰਵਾਉਣ ਲਈ ਜੁਟੇ ਅਗਲੀ ਖ਼ਬਰ ਪਿੰਡ ਬੱਲੋਕੇ ਵਿਖੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤਾ ਨਹਿਰੀ ਮੋਘੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।